ਟਿਕਰੀ ਬਾਰਡਰ ਤੇ ਕਿਸਾਨ ਨੇ ਤੋੜਿਆ ਦਮ


ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਸ.ਬ.) ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਦੀ ਟਿਕਰੀ ਬਾਰਡਰ ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਹਾਰਟ ਅਟੈਕ ਆਉਣ ਨਾਲ ਹੋਈ ਹੈ। ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਤੇ ਹੀ ਡਟੇ ਹੋਏ ਸਨ। ਉਹ ਕਰੀਬ 61 ਸਾਲ ਦੇ ਸਨ। ਕਿਸਾਨੀ ਸੰਘਰਸ਼ ਵਿੱਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *