ਟਿੱਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਨੂੰ ਬੱਸ ਨੇ ਦਰੜਿਆ, ਦੋ ਦੀ ਮੌਤ, ਦੋ ਜ਼ਖ਼ਮੀ
ਨਵੀਂ ਦਿੱਲੀ, 17 ਫਰਵਰੀ (ਸ.ਬ.) ਰੋਹਤਕ-ਦਿੱਲੀ ਹਾਈਵੇਅ ਤੇ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਿਸਾਨਾਂ ਦੇ ਟ੍ਰੈਕਟਰ-ਟਰਾਲੀ ਤੇ ਇੱਕ ਬੱਸ ਚੜਨ ਨਾਲ ਵਾਪਰਿਆ।
ਹਾਦਸੇ ਦਾ ਸ਼ਿਕਾਰ ਕਿਸਾਨ ਟਿੱਕਰੀ ਬਾਰਡਰ ਤੋਂ ਕਿਸਾਨ ਅੰਦੋਲਨ ਤੋਂ ਆਪਣੇ ਪਿੰਡ ਪਰਤ ਰਹੇ ਸਨ ਜਦੋਂ ਰਾਹ ਵਿੱਚ ਰੋਹਦ ਟੋਲ ਪਲਾਜ਼ਾ ਕੋਲ ਇਹ ਦਰਦਨਾਕ ਹਾਦਸਾ ਵਾਪਰਿਆ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਸੰਘਣੀ ਧੁੰਦ ਪੈ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਹਾਦਸਾ ਘੱਟ ਵਿਜ਼ੀਬਿਲਿਟੀ ਕਾਰਨ ਵਾਪਰਿਆ।