ਟੀਕਾਕਰਨ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਮੁੱਖ ਮੰਤਰੀਆਂ ਨੂੰ ਲੱਗੇਗਾ ਕੋਰੋਨਾ ਦਾ ‘ਟੀਕਾ’

ਨਵੀਂ ਦਿੱਲੀ, 21 ਜਨਵਰੀ (ਸ.ਬ.) ਦੇਸ਼ ਭਰ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਹੋਈ ਹੈ। ਪਹਿਲੇ ਪੜਾਅ ਵਿੱਚ ਕੋਰੋਨਾ ਯੋਧਿਆਂ ਅਤੇ ਸਿਹਤ ਕਾਮਿਆਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ। ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਵਿੱਚ 50 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਮੁੱਖ ਮੰਤਰੀਆਂ ਨੂੰ ਕੋਰੋਨਾ ਦਾ ਟੀਕਾ ਲੱਗੇਗਾ। ਦੂਜੇ ਪੜਾਅ ਵਿਚ ਜੋ ਵੀ 50 ਸਾਲ ਦੇ ਉੱਪਰ ਹੋਣਗੇ, ਸਾਰਿਆਂ ਦਾ ਟੀਕਾਕਰਨ ਕਰਵਾ ਦਿੱਤਾ ਜਾਵੇਗਾ।

ਅਜਿਹੇ ਵਿਚ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਜੋ ਕਿ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ ਵਿਚ ਕੋਰੋਨਾ ਦਾ ਵੈਕਸੀਨ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਦੇਸ਼ ਵਿੱਚ ਅਜੇ ਕੋਰੋਨਾ ਟੀਕਾਕਰਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ, ਜਿਸਦੇ ਤਹਿਤ 3.81 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਟੀਕੇ ਦੀ ਪਹਿਲੇ ਖੁਰਾਕ ਦਿੱਤੀ ਜਾ ਚੁੱਕੀ ਹੈ। ਸਿਹਤ ਕਾਮਿਆਂ ਦੇ ਟੀਕਾਕਰਨ ਮਗਰੋਂ ਦੂਜਾ ਪੜਾਅ ਸ਼ੁਰੂ ਹੋਵੇਗਾ। ਅਜੇ ਇਹ ਸਾਫ ਨਹੀਂ ਹੈ ਕਿ ਦੂਜਾ ਪੜਾਅ ਕਦੋਂ ਤੋਂ ਸ਼ੁਰੂ ਹੋਵੇਗਾ ਪਰ ਦੂਜੇ ਪੜਾਅ ਵਿੱਚ ਦਿਸ਼ਾ-ਨਿਰਦੇਸ਼ ਤੈਅ ਹੈ।

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਦੋ ਵੈਕਸੀਨ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਮਿਲੀ ਹੈ। ਹੁਣ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਅਸਰ ਨੂੰ ਵੇਖਿਆ ਜਾਵੇ ਤਾਂ ਹੁਣ ਇਹ ਘੱਟ ਹੁੰਦਾ ਜਾ ਰਿਹਾ ਹੈ।

Leave a Reply

Your email address will not be published. Required fields are marked *