ਟੀ 20 : ਪਾਕਿ ਨੇ ਨਿਊਜ਼ੀਲੈਂਡ ਨੂੰ 2 ਦੌੜਾਂ ਨਾਲ ਹਰਾਇਆ

ਆਬੂ ਧਾਬੀ, 1 ਨਵੰਬਰ (ਸ.ਬ.) ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਟੀ20 ਮੈਚ ਦਾ ਮੁਕਾਬਲਾ ਆਬੂ ਧਾਬੀ ਵਿੱਚ ਖੇਡਿਆ ਗਿਆ| ਪਾਕਿਸਤਾਨ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ|
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 149 ਦੌੜਾਂ ਦਾ ਟੀਚਾ ਦਿੱਤਾ ਸੀ| ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 20 ਓਵਰਾਂ ਵਿੱਚ 146 ਦੌੜਾਂ ਹੀ ਬਣਾ ਸਕੀ ਤੇ ਪਾਕਿਸਤਾਨ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ| ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ|

Leave a Reply

Your email address will not be published. Required fields are marked *