ਟੈਕਨੀਕਲ ਸਰਵਿਸਸ ਯੂਨੀਅਨ ਵਲੋਂ ਰੋਸ ਰੈਲੀ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਟੈਕਨੀਕਲ ਸਰਵਿਸਸ ਯੂਨੀਅਨ ਦੀ ਅਗਵਾਈ ਵਿੱਚ 66 ਕੇ ਵੀ ਸਬ ਸਟੇਸ਼ਨ ਮੁਹਾਲੀ ਵਿਖੇ ਰੋਸ ਰੈਲੀ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਮੁਲਾਜਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਦਾ ਕਰ ਰਹੇ ਹਨ ਅਤੇ ਬਿਜਲੀ ਅਧਿਕਾਰੀਆਂ ਦਾ ਰਵੱਈਆ ਵੀ ਮੁਲਾਜਮਾਂ ਨਾਲ ਠੀਕ ਨਹੀਂ ਹੈ| ਵਾਰ ਵਾਰ ਕਹਿਣ ਦੇ ਬਾਵਜੂਦ ਇਹਨਾਂ ਅਧਿਕਾਰੀਆਂ ਦੇ ਰਵੱਈਏ ਵਿਚ ਕੋਈ ਤਬਦੀਲੀ ਨਹੀਂ ਆਈ| ਉਹਨਾਂ ਕਿਹਾ ਕਿ ਜੇ ਅਧਿਕਾਰੀਆਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ|
ਇਸ ਮੌਕੇ ਟੈਕਨੀਕਲ ਸਰਵਿਸਸ ਯੂਨੀਅਨ ਸਰਕਲ ਮੁਹਾਲੀ ਦੇ ਪ੍ਰਧਾਨ ਸ੍ਰੀ ਜੈ ਕਿਸ਼ਨ, ਖਜਾਨਚੀ ਸਵਰਨਜੀਤ ਸਿੰਘ, ਡਵੀਜਨ ਪ੍ਰਧਾਨ ਬ੍ਰਿਜ ਮੋਹਨ, ਸਕੱਤਰ ਓਮ ਕੁਮਾਰ, ਜੁਆਂਇੰਟ ਸਕੱਤਰ ਹਰਵਿੰਦਰ ਸਿੰਘ, ਮੁਲਾਜਮ ਆਗੂ ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *