ਟੈਕਨੀਕਲ ਸਰਵਿਸਿਜ ਯੂਨੀਅਨ ਵਲੋਂ ਅਰਥੀ ਫੂਕ ਮੁਜਾਹਰਾ

ਐਸ ਏ ਐਸ ਨਗਰ, 16 ਮਾਰਚ (ਸ.ਬ.) ਟੈਕਨੀਕਲ ਸਰਵਿਸਿਜ ਯੂਨੀਅਨ ਵਲੋਂ ਸਪੈਸ਼ਲ ਮੰਡਲ ਮੁਹਾਲੀ ਦੇ ਦਫਤਰ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਮੁਲਾਜਮਾਂ ਦੀਆਂ ਮੈਨੇਜਮੈਂਟ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ| ਇਸ ਮੌਕੇ ਸਰਕਲ ਪ੍ਰਧਾਨ ਜੈ ਕਿਸ਼ਨ ਸ਼ਰਮਾ, ਸਰਕਲ ਸਕੱਤਰ ਬ੍ਰਿਜ ਮੋਹਨ ਜੋਸੀ, ਸਰਕਲ ਖਜਾਨਚੀ ਸਵਰਨਜੀਤ ਸਿੰਘ, ਡਿਵੀਜਨ ਪ੍ਰਧਾਨ ਮੰਗਲ ਸਿੰਘ, ਸਕੱਤਰ ਓਮ ਕੁਮਾਰ, ਟੈਕ 2 ਪ੍ਰਧਾਨ ਕੁਲਦੀਪ ਸਿੰਘ, ਮੁਲਾਜਮ ਆਗੂ ਹਰਪ੍ਰੀਤ ਸਿੰਘ, ਸੰਦੀਪ ਕੁਮਾਰ, ਹਰੀਸ਼ ਕੁਮਾਰ, ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *