ਟ੍ਰਾਂਸਫਾਰਮਰ ਦੇ ਖੰਭੇ ਨਾਲ ਲਮਕਦੀਆਂ ਤਾਰਾਂ ਨਾਲ ਕਦੇ ਵੀ ਵਾਪਰ ਸਕਦਾ ਹੈ ਹਾਦਸਾ

ਐਸ ਏ ਐਸ ਨਗਰ, 1 ਸਤੰਬਰ (ਆਰ ਪੀ ਵਾਲੀਆ) ਸਥਾਨਕ ਫੇਜ਼ 2 ਵਿੱਚ ਸਥਿਤ ਪਾਰਕ ਨੰਬਰ 18 (ਨੇੜੇ ਡਿਪਲਾਸਟ ਚੌਂਕ) ਵਿਖੇ ਬਿਜਲੀ ਬੋਰਡ ਵਲੋਂ ਲਗਾਏ ਗਏ ਬਿਜਲੀ ਦੇ ਟ੍ਰਾਂਸਫਾਰਮਰ ਦੇ ਖੰਬੇ ਤੇ ਹੀ ਬਿਜਲੀ ਦੇ ਮੀਟਰ ਦਾ ਬਕਸਾ ਲਗਾਇਆ ਗਿਆ ਹੈ ਜਿਸ ਵਿੱਚੋਂ ਲਮਕਦੀਆਂ ਤਾਰਾਂ ਕਦੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ| ਇਹ ਮੀਟਰ ਬਕਸਾ ਲਗਭਗ ਡੇਢ ਫੁੱਟ ਦੀ Tਚਾਈ ਤੇ ਲਗਾਇਆ ਹੋਇਆ ਹੈ ਜਿਸ ਵਿੱਚੋਂ ਤਾਰਾ ਨਿਕਲ ਕੇ ਆਸ ਪਾਸ ਲਮਕ ਰਹੀਆਂ ਹਨ|
ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮੰਗ ਕਰਨ ਦੇ ਬਾਵਜੂਦ ਬਿਜਲੀ ਵਿਭਾਗ ਵਲੋਂ ਇਹਨਾਂ ਤਾਰਾਂ ਨੂੰ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਹਾਊਸਿੰਗ ਵੈਲਫੇਅਰ ਐਸੋਸੀਏਸ਼ਨ (ਰਜਿ) ਫੇਜ਼ 2 ਦੇ ਪ੍ਰਧਾਨ ਕਮਾਂਡੈਂਟ ਗੁਰਬਚਨ ਸਿੰਘ (ਰਿਟਾ) ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਪਿਛਲੇ ਸਾਲ ਇਸ ਪਾਰਕ ਵਿੱਚ ਇਹ ਟ੍ਰਾਂਸਫਾਰਮਰ ਲਗਾਇਆ ਗਿਆ ਸੀ ਅਤੇ ਉਸ ਵੇਲੇ ਟ੍ਰਾਂਸਫਾਰਮਰ ਦੇ ਖੰਭੇ ਦੇ ਨਾਲ ਲਗਾਏ ਗਏ ਮੀਟਰ ਬਕਸੇ ਤੋਂ ਇਹ ਤਾਰਾ ਖੁੱਲੀਆਂ ਹੀ ਲਮਕ ਰਹੀਆਂ ਹਨ| ਉਹਨਾਂ ਦੱਸਿਆ ਕਿ ਇਸ ਸੰਬੰਧੀ ਉਹਨਾਂ ਵਲੋਂ ਇੱਕ ਸਾਲ ਪਹਿਲਾਂ ਹੀ ਬਿਜਲੀ ਵਿਭਾਗ ਦੇ ਸੀਨੀਅਰ ਸੁਪਰਡੈਂਟ ਇੰਜਨੀਅਰ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਪਰੰਤੂ ਇਸਦੇ ਬਾਵਜੂਦ ਹੁਣ ਤੱਕ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇੰਝ ਲੱਗਦਾ ਹੈ ਜਿਵੇਂ ਬਿਜਲੀ ਵਿਭਾਗ ਕਿਸੇ ਵੱਡੇ ਹਾਦਸੇ ਉਡੀਕ ਕਰ ਰਿਹਾ ਹੈ| ਉਹਨਾਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *