ਟ੍ਰੈਕਟਰ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗ ਕੀਤੀ


ਪਟਿਆਲਾ, 23 ਜਨਵਰੀ (ਜਸਵਿੰਦਰ ਸੈਂਡੀ) 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਰੈਲੀ ਵਿੱਚ ਸ਼ਿਰਕਤ ਕਰਨ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਜੋ ਕਾਨੂੰਨ ਬਣਾਉਂਦੀ ਹੈ ਉਹ ਲੋਕਾਂ ਦੇ ਫਾਇਦੇ ਲਈ ਹੁੰਦੀ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ, ਜਿਹੜੀ ਖੇਤੀਬਾੜੀ ਬਿੱਲ ਲੈ ਕੇ ਆਈ ਹੈ, ਕਿਸਾਨਾਂ ਅਤੇ ਖੇਤੀ ਦੇ ਵਿਰੁੱਧ ਹਨ।

ਉਹਨਾਂ ਕਿਹਾ ਕਿ ਜਦੋਂ ਕਿਸਾਨ ਇਨ੍ਹਾਂ ਬਿੱਲਾਂ ਨਾਲ ਸਹਿਮਤ ਨਹੀਂ ਹਨ ਤਾਂ ਫਿਰ ਇਹਨਾਂ ਨੂੰ ਜ਼ਬਰਦਸਤੀ ਕਿਉਂ ਲਾਗੂ ਕੀਤਾ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ 26 ਜਨਵਰੀ ਨੂੰ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਅਤੇ ਆਪਣੇ ਹੱਕਾਂ ਲਈ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਪਰੇਡ ਕੱਢਣਗੇ।

Leave a Reply

Your email address will not be published. Required fields are marked *