ਟ੍ਰੈਫਿਕ ਐਜੂਕੇਸ਼ਨ ਸੈਲ ਮੁਹਾਲੀ ਨੇ ਬੂਟੇ ਲਗਾਏ

ਐਸ. ਏ. ਐਸ. ਨਗਰ, 13 ਜੁਲਾਈ (ਸ.ਬ.) ਟ੍ਰੈਫਿਕ ਐਜੂਕੇਸ਼ਨ ਸੈਲ ਮੁਹਾਲੀ ਵਲੋਂ ਜਿਲ੍ਹਾ ਪੁਲੀਸ ਮੁੱਖੀ ਕੁਲਦੀਪ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਫੁੱਲ-ਬੂਟੇ ਲਗਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ|
ਇਸ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਜਨਕ ਰਾਜ ਅਤੇ ਜਿਲ੍ਹਾ ਟ੍ਰੈਫਿਕ ਪੁਲੀਸ ਦੇ ਮੁਨਸ਼ੀ ਏ. ਐਸ. ਆਈ. ਕਰਮਜੀਤ ਸਿੰਘ ਵਲੋਂ ਥਾਣਾ ਫੇਜ਼-8 ਦੇ ਨਜ਼ਦੀਕ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ| ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਉਣਾ ਚਾਹੀਦਾ ਹੈ| ਇਸ ਮੌਕੇ ਮਹਿਲਾ ਪੁਲੀਸ ਮੁਲਾਜ਼ਮ ਰਾਜਵਿੰਦਰ ਕੌਰ ਅਤੇ ਜਸਵੀਰ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *