ਟ੍ਰੈਫਿਕ ਨਿਯਮਾਂ ਦਾ ਪਾਲਣ ਕੀਤਾ ਜਾਵੇ : ਮਨਫੂਲ ਸਿੰਘ

ਜੀਰਕਪੁਰ, 28 ਅਪ੍ਰੈਲ (ਸ.ਬ.) ਟ੍ਰੈਫਿਕ ਪੁਲੀਸ ਜੀਰਕਪੁਰ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਟ੍ਰੈਫਿਕ ਪੁਲੀਸ ਜੀਰਕਪੁਰ ਵਲੋਂ 1 ਅਪ੍ਰੈਲ 2017 ਤੋਂ 31 ਮਾਰਚ 2018 ਤਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ 21077 ਚਲਾਨ ਕੱਟੇ ਗਏ ਅਤੇ ਜਿਹਨਾਂ ਦਾ ਭੁਗਤਾਨ ਹੋਣ ਤੇ 52,90590 ਰੁਪਏ ਜੁਰਮਾਨਾ ਵਸੂਲਿਆ ਗਿਆ| ਉਹਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ|

Leave a Reply

Your email address will not be published. Required fields are marked *