ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਮਨਫੂਲ ਸਿੰਘ

ਜੀਰਕਪੁਰ, 10 ਮਈ (ਸ.ਬ.) ਜੀਰਕਪੁਰ ਟ੍ਰੈਫਿਕ ਪੁਲੀਸ ਵਲੋਂ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ| ਜੀਰਕਪੁਰ ਟ੍ਰੈਫਿਕ ਇੰਚਾਰਜ ਮਨਫੂਲ ਸਿੰਘ ਨੇ ਦੱਸਿਆ ਕਿ ਕਿਸੇ ਵੀ ਵਾਹਨ ਚਾਲਕ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ| ਉਹਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ|

Leave a Reply

Your email address will not be published. Required fields are marked *