ਟ੍ਰੈਫਿਕ ਪੁਲੀਸ ਨੇ ਨਾਕਾ ਲਗਾਇਆ

ਐਸ ਏ ਐਸ ਨਗਰ, 18 ਜੂਨ (ਸ.ਬ.) ਮੁਹਾਲੀ ਟ੍ਰੈਫਿਕ ਪੁਲੀਸ ਵਲੋਂ ਬੀਤੀ ਰਾਤ ਸੈਕਟਰ 79 ਵਿੱਚ ਨਾਕਾ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲੀਸ ਜੋਨ 3 ਦੇ ਇੰਚਾਰਜ ਸਤਪਾਲ ਨੇ ਦੱਸਿਆ ਕਿ ਇਸ ਮੌਕੇ 25 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਅਤੇ ਵਾਹਨ ਚਾਲਕਾਂ ਨੂੰ ਸ਼ਰਾਬ ਨਾ ਪੀ ਕੇ ਵਾਹਨ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ| ਇਸ ਮੌਕੇ ਪੁਲੀਸ ਮੁਲਾਜਮ ਸੁਰਿੰਦਰ ਸਿੰਘ, ਗੁਰਦਰਸ਼ਨ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *