ਠੇਕਾ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਵਲੋਂ ਕਾਂਗਰਸ ਸਰਕਾਰ ਦੀ ਨਿਖੇਧੀ

ਐਸ ਏ ਐਸ ਨਗਰ, 16 ਮਾਰਚ (ਸ.ਬ.) ਠੇਕਾ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਆਗੂਆਂ ਨੇ ਕਾਂਗਰਸ ਸਰਕਾਰ ਦੇ ਪੰਜਾਬ ਵਿੱਚ ਇਕ ਸਾਲ ਪੂਰੇ ਹੋਣ ਤੇ ਲਾਲੀਪੋਪ ਵੰਡ ਕੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ|
ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜਮ ਆਗੂ ਅਸ਼ੀਸ਼ ਜੁਲਾਹਾ, ਪੰਕਜ ਕੁਮਾਰ, ਗਗਨ ਸ਼ਰਮਾ, ਚਮਕੌਰ ਸਿੰਘ, ਜਗਮੋਹਨ ਸਿੰਘ, ਰਮਨ ਕੁਮਾਰ ਨੇ ਕਿਹਾ ਕਿ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਿਰਫ ਲਾਰੇ ਹੀ ਲਗਾਏ ਹਨ| ਇਸ ਲਈ ਇਸ ਸਰਕਾਰ ਦੇ ਇਕ ਸਾਲ ਪੂਰੇ ਹੋਣ ਉਪਰ ਲਾਲੀਪੋਪ ਵੰਡ ਕੇ ਇਸ ਨੂੰ ਲਾਲੀਪੋਪ ਦਿਵਸ ਦਾ ਨਾਮ ਦਿੱਤਾ ਗਿਆ ਹੈ| ਉਹਨਾਂ ਕਿਹਾ ਕਿ ਉਹਨਾਂ ਨੂੰ ਚੋਣਾਂ ਵੇਲੇ ਸਰਕਾਰ ਨੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਸੰਬਧੀ ਕੁਝ ਨਹੀਂ ਕੀਤਾ ਗਿਆ|
ਉਹਨਾਂ ਮੰਗ ਕੀਤੀ ਕਿ ਠੇਕਾ ਮੁਲਾਜਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ| ਉਹਨਾਂ ਕਿਹਾ ਕਿ ਜਥੇਬੰਦੀ ਵਲੋਂ 21 ਮਾਰਚ ਨੂੰ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ|

Leave a Reply

Your email address will not be published. Required fields are marked *