ਠੰਡ ਅਤੇ ਸੰਘਣੀ ਧੁੰਦ ਦੀ ਲਪੇਟ ਵਿੱਚ ਉੱਤਰੀ ਭਾਰਤ, 52 ਟਰੇਨਾਂ ਲੇਟ

ਨਵੀਂ ਦਿੱਲੀ, 24 ਦਸੰਬਰ (ਸ.ਬ.) ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦੀ ਸਥਿਤੀ ਕਾਇਮ ਹੈ, ਜਦੋਂ ਕਿ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲਾ ਗਿਆ ਹੈ| ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਧੁੰਦ ਦੀ ਹਲਕੀ ਚਾਦਰ ਛਾਈ ਹੋਈ ਹੈ| ਧੁੰਦ ਕਾਰਨ 50 ਤੋਂ ਵਧ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ 5 ਦੇ ਸਮੇਂ ਵਿੱਚ ਤਬਦੀਲੀ ਅਤੇ ਇਕ ਦੇ ਰੱਦ ਹੋਣ ਦੀ ਜਾਣਕਾਰੀ ਹੈ| ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਜ਼ਿਆਦਾਤਰ ਤਾਪਮਾਨ 25.2 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ|
ਪੰਜਾਬ ਵਿੱਚ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ, 4.8 ਡਿਗਰੀ ਅਤੇ 7.6 ਡਿਗਰੀ ਸੈਲਸੀਅਸ ਰਿਹਾ| ਉੱਥੇ ਹੀ ਕੇਂਦਰ ਸ਼ਾਸਤ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਹਾ| ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 42 ਟਰੇਨਾਂ ਲੇਟ ਚੱਲ ਰਹੀਆਂ ਹਨ, ਉੱਥੇ ਹੀ 4        ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ| ਹਾਲਾਂਕਿ ਜਹਾਜ਼ ਸੇਵਾਵਾਂ ਤੇ ਇਸ ਦਾ ਜ਼ਿਆਦਾ ਅਸਰ ਨਹੀਂ ਦੇਖਿਆ ਜਾ ਰਿਹਾ, ਸਿਰਫ ਦਿੱਲੀ ਤੋਂ ਲੇਹ, ਕੁੱਲੂ ਅਤੇ ਲਖਨਊ ਦੀਆਂ ਫਲਾਈਟਸ ਦੇਰੀ ਨਾਲ ਚੱਲ ਰਹੀਆਂ ਹਨ|

Leave a Reply

Your email address will not be published. Required fields are marked *