ਡਾ. ਅੰਬੇਦਕਰ ਦਾ ਜੀਵਨ ਸੰਘਰਸ਼ ਤੇ ਸਫ਼ਲਤਾ ਦੀ ਅਦੁੱਤੀ ਮਿਸਾਲ: ਸਪਰਾ

ਐਸ.ਏ.ਐਸ. ਨਗਰ, 14 ਅਪ੍ਰੈਲ (ਸ.ਬ.) ਭਾਰਤ ਰਤਨ ਡਾ. ਬੀ.ਆਰ.ਅੰਬੇਦਕਰ ਦੇ ਜਨਮ ਦਿਵਸ ਨੂੰ ਸਮਾਜਿਕ ਨਿਆਂ ਦਿਵਸ ਵਜੋਂ ਮਨਾਉਂਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ, ਜਿਸ ਦੇ ਨਾਲ ਹੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 14 ਅਪ੍ਰੈਲ ਤੋਂ 5 ਮਈ ਤੱਕ ਚਲਾਏ ਜਾਣ ਵਾਲੇ ਗਰਾਮ ਸਵਰਾਜ ਅਭਿਆਨ ਦੀ ਸ਼ੁਰੂਆਤ ਹੋਈ| ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬੀ.ਆਰ.ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ| ਉਨ੍ਹਾਂ ਨੇ ਡਾ. ਅੰਬੇਦਕਰ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਸਾਹਿਬ ਦੇ ਨਾਂ ਨਾਲ ਜਾਣੇ ਜਾਂਦੇ ਡਾ. ਅੰਬੇਦਕਰ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਸਨ ਤੇ ਉਨ੍ਹਾਂ ਦਾ ਜੀਵਨ ਸੰਗਰਸ਼ ਅਤੇ ਸਫ਼ਲਤਾ ਦੀ ਅਜਿਹੀ ਅਦੁੱਤੀ ਮਿਸਾਲ ਹੈ, ਜੋ ਸ਼ਇਦ ਹੀ ਕਿਤੇ ਹੋਰ ਦੇਖਣ ਨੂੰ ਮਿਲੇ|
ਉਹਨਾਂ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 5 ਮਈ ਤੱਕ ਗਰਾਮ ਸਵਰਾਜ ਅਭਿਆਨ ਚਲਾਇਆ ਜਾਵੇਗਾ| ਇਸ ਅਭਿਆਨ ਦਾ ਟਿੱਚਾ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ, ਚੱਲ ਰਹੇ ਸਰਕਾਰੀ ਪ੍ਰੋਗਰਾਮਾਂ ਬਾਰੇ ਸੁਝਾਅ ਲੈਣਾ, ਨਵੀਆਂ ਪਹਿਲ ਕਦਮੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਵਧਾਉਣਾ, ਕਿਸਾਨਾਂ ਦੀ ਆਮਦਨ ਵਧਾਉਣਾ, ਰੋਜ਼ੀ ਰੋਟੀ ਦੇ ਮੌਕਿਆਂ ਵਿਚ ਵਾਧਾ ਕਰਨਾ, ਕੌਮੀ ਤਰਜੀਹਾਂ ਜਿਵੇਂ ਕਿ ਸਵੱਛਤਾ ਅਭਿਆਨ ਉੱਤੇ ਮੁੜ ਜ਼ੋਰ ਦੇਣਾ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਹੈ| ਉਨ੍ਹਾਂ ਦੱÎਸਿਆ ਕਿ ਇਸ ਅਭਿਆਨ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੁੱਖ ਤੌਰ ‘ਤੇ 7 ਸਕੀਮਾਂ, ਉਜਾਲਾ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸਹਿਜ ਬਿਜਲੀ ਹਰ ਘਰ ਯੋਜਨਾ -ਸੌਭਾਗਿਆ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਮਿਸ਼ਨ ਇੰਦਰਧਨੁਸ਼ ਤਹਿਤ ਕੋਈ ਵੀ ਲੋੜਵੰਦ ਵਿਅਕਤੀ ਸਕੀਮਾਂ ਦੀ ਪਾਤਰਤਾ ਅਤੇ ਲਾਭ ਤੋਂ ਵਾਂਝਾ ਨਾ ਰਹੇ|
ਸਮਾਗਮ ਵਿੱਚ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹਾਂਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ, ਐਸ.ਡੀ.ਐਮ.ਮੋਹਾਲੀ ਡਾ. ਆਰ.ਪੀ. ਸਿੰਘ , ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ. ਸਾਲਦੀ, ਡੀ.ਐਫ.ਐਸ.ਈ. ਸੁਖਵਿੰਦਰ ਸਿੰਘ, ਬੀ.ਡੀ.ਪੀ.ਓ. ਡੇਰਾਬੱਸੀ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ. ਖਰੜ ਰਾਣਾ ਪ੍ਰਤਾਪ ਸਿੰਘ, ਬੀ.ਡੀ.ਪੀ.ਓ. ਮਾਜਰੀ ਦਿਲਾਵਰ ਕੌਰ, ਦਫਤਰ ਤਹਿਸੀਲ ਭਲਾਈ ਅਫ਼ਸਰ ਤੋਂ ਅਤਿੰਦਰ ਪਾਲ ਸਿੰਘ ਅਤੇ ਅਵਤਾਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ|

Leave a Reply

Your email address will not be published. Required fields are marked *