ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਐਸ.ਏ.ਐਸ.ਨਗਰ ,19 ਦਸੰਬਰ (ਸ.ਬ.) ਗਣਤੰਤਰ ਦਿਵਸ ਸੰਬੰਧੀ ਜ਼ਿਲਾ੍ਹ ਪੱਧਰੀ ਸਮਾਗਮ ਸਰਕਾਰੀ ਕਾਲਜ ਫੇਜ਼-6 ਵਿਖੇ ਆਯੋਜਿਤ ਕੀਤਾ ਜਾਵੇਗਾ| ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ  ਡੀ.ਐਸ. ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਵੱਖ – ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲਾਂ , ਕਾਲਜਾਂ ਦੇ ਮੁੱਖੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ|
ਸ੍ਰੀ ਮਾਂਗਟ ਨੇ ਇਸ ਮੌਕੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ  ਜਾਵੇਗਾ | ਉਨ੍ਹਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਕੌਮੀ ਤਿਉਹਾਰ ਵਿੱਚ ਆਪਣੀ ਸਮੂਲੀਅਤ ਨੂੰ ਯਕੀਨੀ ਬਣਾਉਣ ਉਨ੍ਹਾਂ ਇਸ ਮੌਕੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ|  ਸ੍ਰੀ ਮਾਂਗਟ ਨੇ ਇਸ ਮੌਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਗਣਤੰਤਰ ਦਿਵਸ ਸੰਬੰਧੀ ਜਿਹੜੀਆਂ ਡਿਊਟੀਆਂ  ਉਹਨਾਂ ਨੂੰ ਸੌਪੀਆ ਗਈਆ ਹਨ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਤਾਂ ਜੋਂ ਸਮਾਰੋਹ ਵਿੱਚ ਸਿਰਕਤ ਕਰਨ ਵਾਲਿਆ ਨੂੰ ਕਿਸੇ ਕਿਸਮ ਦੀ ਦਿਕਤ ਪੇਸ਼ ਨਾ ਆਵੇ|
ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ )ਸ੍ਰੀ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਲਈ ਐਸ.ਡੀ.ਐਮ ਸ੍ਰੀ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਲੀਸ , ਹੋਮਗਾਰਡਜ਼, ਐਨ.ਸੀ.ਸੀ. ਅਤੇ ਸਕਾਉਟ ਐਡ ਗਾਈਡਜ਼ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਇਸ ਮੌਕੇ ਜੰਗੇ-ਆਜ਼ਾਦੀ ਵਿੱਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੈਨਾਨੀਆ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |
ਮੀਟਿੰਗ ਵਿੱਚ ਐਸ.ਡੀ.ਐਮ. ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ , ਐਕਸੀਐਨ ਨਗਰ ਨਿਗਮ ਸ੍ਰੀ ਨਰਿੰਦਰ ਸਿੰਘ ਦਾਲਮ,ਜ਼ਿਲ੍ਹਾ ਜੰਗਲਾਤ ਅਫ਼ਸਰ  ਸ੍ਰੀ ਤੇਜਿੰਦਰ ਸਿੰਘ , ਐਸ.ਪੀ.(ਹੈੱਡ.) ਸ੍ਰੀ ਜਗਜੀਤ ਸਿੰਘ ਜੱਲਾ, ਜ਼ਿਲਾ੍ਹ ਸਿੱਖਿਆ ਅਫ਼ਸਰ (ਐਲੀ.)ਸ੍ਰੀ ਭਗਵੰਤ ਸਿੰਘ, ਤਹਿਸੀਲ ਸ੍ਰੀ ਸਰਬਜੀਤ ਸਿੰਘ , ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਰਾਜਮੱਲ, ਬੀ.ਡੀ.ਪੀ.ਓ. ਖਰੜ ਤੇਜਿੰਦਰ ਸਿੰਘ , ਸ੍ਰੀ ਚਮਨਲਾਲ , ਸ੍ਰੀ ਤਰਲੋਚਨ ਸਿੰਘ, ਸ੍ਰੀ ਨਵਰੀਤ, ਸ੍ਰੀ ਕਸ਼ਮੀਰ ਸਿੰਘ ਅਤੇ  ਸ੍ਰੀ ਗੁਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ  ਵੀ ਮੌਜੂਦ ਸਨ|

Leave a Reply

Your email address will not be published. Required fields are marked *