ਡਿਪਟੀ ਕਮਿਸ਼ਨਰ ਵੱਲੋਂ ਇਮਾਰਤਾਂ ਦੀ ਉਸਾਰੀ ਵਿੱਚ ਲੱਗੇ ਕਿਰਤੀਆਂ/ ਅਮਲੇ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ ਦੇ ਹੁਕਮ

ਐਸ.ਏ.ਐਸ. ਨਗਰ, 15 ਜੂਨ (ਸ.ਬ.) ਗੁਰਪ੍ਰੀਤ ਕੌਰ ਸਪਰਾ ਆਈ. ਏ.ਐਸ. ਜਿਲ੍ਹਾ ਮੈਜਿਸਟਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਅੇਕਟ ਨੰਬਰ 2)ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਬਣ ਰਹੀਆਂ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਦੇ ਠੇਕੇਦਾਰਾਂ ਨੂੰ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਇਮਾਰਤਾਂ ਦੀ ਉਸਾਰੀ ਵਿੱਚ ਲੱਗੇ ਕਿਰਤੀਆਂ/ ਅਮਲੇ ਦੀ ਸੁਰੱਖਿਆ ਲਈ ਬਣਦੇ ਪੁਖਤਾ ਪ੍ਰਬੰਧ ਕਰਨ ਲਈ ਹੁਕਮ ਜਾਰੀ ਕੀਤੇ ਹਨ|  ਜੇਕਰ ਠੇਕੇਦਾਰ/ ਵਿਭਾਗ ਉਲੰਘਣਾਂ ਕਰਦਾ ਹੈ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ| ਇਹ ਹੁਕਮ 13 ਅਗਸਤ 2017 ਤੱਕ ਲਾਗੂ ਰਹਿਣਗੇ|
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਕਿਰਤੀਆਂ ਦੀ  ਰਜਿਸ਼ਟਰੇਸ਼ਨ ਦਾ ਕੰਮ ਮੁਕੰਮਲ ਕਰਨ ਲਈ ਸਰਕਾਰ ਵੱਲੋਂ ਨਾਮਜਦ ਕੀਤੇ ਗਏ ਰਜਿਸਟਰਿੰਗ ਅਫਸਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਸਾਰੇ ਕਿਰਤੀਆਂ ਦੀ ਰਜਿਸਟਰੇਸ਼ਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ| ਕਾਰਜਾਕਾਰੀ ਇੰਜਨੀਅਰ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਮੰਡੀ ਬੋਰਡ, ਕੇਂਦਰੀ ਕਾਰਜ ਮੰਡਲ, ਪੁੱਡਾ, ਗਮਾਡਾ, ਨਗਰ ਨਿਗਮ ਅਤੇ ਸਮੂਹ ਮਿਊਂਸਪਲ ਕਮੇਟੀਆਂ ਇਨ੍ਹਾਂ ਹੁਕਮਾਂ ਨੂੰ ਆਪਣੀ ਆਪਣੀ ਹਦੂਦ ਅੰਦਰ ਲਾਗੂ ਕਰਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣਗੇ ਅਤੇ ਕਿਰਤੀਆਂ ਦੀ ਰਜਿਸਟਰੇਸ਼ਨ ਦਾ ਕੰਮ ਵੀ ਮੁਕੰਮਲ ਕਰਨਗੇ|

Leave a Reply

Your email address will not be published. Required fields are marked *