ਡਿਪਟੀ ਕਮਿਸ਼ਨਰ ਵਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਵਿਕਾਸ ਵਿਭਾਗ ਦੇ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ


ਐਸ.ਏ.ਐਸ ਨਗਰ, 9 ਅਕਤੂਬਰ (ਸ.ਬ.) ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ           ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ ਜਿਸਦੇ ਤਹਿਤ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਆਨਲਾਈਨ ਸ਼ਿਖਲਾਈ ਪ੍ਰੋਗਰਾਮ ਸ਼ੁਰੂ ਕੀਤੇਗਏ  ਹਨ|
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ  ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਏ ਜਾਂਦੇ ਸਿਖਲਾਈ ਪ੍ਰੋਗਰਾਮਾਂ ਉੱਤੇ ਵੀ ਇਸਦਾ ਅਸਰ ਪਿਆ ਹੈ| ਉਹਨਾਂ ਕਿਹਾ ਕਿ ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸਦੇ ਤਹਿਤ 19 ਤੋਂ 30 ਅਕਤੂਬਰ ਤੱਕ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਪ੍ਰੋਗਰਾਮ ਚਲਾਇਆ ਜਾਵੇਗਾ|
ਉਹਨਾਂ ਦੱਸਿਆ ਕਿ ਦੁੱਧ ਉਤਪਾਦਕਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਵਿਭਾਗ ਵਲੋਂ 15 ਪ੍ਰੋਗਰਾਮ ਚਲਾਏ ਜਾਣਗੇ, ਜਿਸ ਦੇ ਤਹਿਤ 19 ਅਕਤੂਬਰ ਤੋਂ ਸ਼ੂਰੂ ਹੋ ਰਹੇ  ਇਸ ਦੋ ਹਫਤੇ ਦੇ ਆਨਲਾਈਨ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ| ਇਸ ਤੋਂ ਇਲਾਵਾ ਇੰਨਾਂ ਸਿਖਲਾਈ ਪ੍ਰੋਗਰਾਮ ਵਿੱਚ ਵਿਭਾਗ ਵਲੋਂ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ|
ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ|

Leave a Reply

Your email address will not be published. Required fields are marked *