ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਆਪਣੇ ਮੋਬਾਈਲਾਂ ਵਿੱਚ ਕੋਵਾ ਐਪ ਡਾਊਨਲੋਡ ਕਰਕੇ ‘ਮਿਸ਼ਨ ਫਤਿਹ ਯੋਧਾ’ ਬਣਨ ਦਾ ਸੱਦਾ

‘ਮਿਸ਼ਨ ਫਤਿਹ ਯੋਧਾ’ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੇ ਜਾਣਗੇ ਇਨਾਮ

ਐਸ ਏ ਐਸ ਨਗਰ, 30 ਜੂਨ (ਸ.ਬ.) ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਮੁਕਾਬਲਾ ਉਹਨਾਂ ਵਿਅਕਤੀਆਂ ਲਈ ਹੈ ਜਿਨ੍ਹਾਂ ਨੇ ਕੋਵਾ ਐਪ ਡਾਊਨਲੋਡ ਕੀਤੀ ਹੈ ਅਤੇ ਕੋਵਾ ਐਪ ਤੇ ਆਪਣੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ ਜਿੰਨ੍ਹਾਂ ਵਿਚੋਂ ਕੋਰੋਨਾ ਖਿਲਾਫ਼ ਜੰਗ ਵਿਚ ਵਧੀਆ ਭੂਮਿਕਾ ਨਿਭਾਉਣ ਵਾਲਿਆਂ ਨੂੰ ਟੀ-ਸ਼ਰਟਾਂ ਅਤੇ              ਸੋਨੇ, ਚਾਂਦੀ ਤੇ ਕਾਂਸੀ ਦੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਯੋਧਾ ਮੁਕਾਬਲੇ ਵਿਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਨਲੋਡ ਕੀਤੀ ਜਾਣੀ ਹੁੰਦੀ ਹੈ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜ ਕੇ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕਰਵਾਉਣਾ ਹੁੰਦਾ ਹੈ| ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਪ੍ਰਤੀ ਸਾਵਧਾਨੀਆਂ ਵਰਤਦਿਆਂ ਨਾਗਰਿਕਾਂ ਵੱਲੋਂ ਰੋਜ਼ਾਨਾ ਕੋਵਾ ਐਪ ਵਿਚ ਅਪਲੋਡ ਕੀਤੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ| ਇਸ ਤੋਂ ਇਲਾਵਾ ਜੇਕਰ ਕੋਈ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫਰਲ ਕੋਡ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ           ਜੋੜੇਗਾ ਤਾਂ ਉਸਨੂੰ ਇਸ ਦੇ ਵਾਧੂ ਅੰਕ ਮਿਲਣਗੇ|
ਉਨ੍ਹਾਂ ਕਿਹਾ ਕਿ ਕੋਵਾ ਐਪ ਤੇ ਰਜਿਸਟਰੇਸ਼ਨ ਕਰਨ ਵਾਲੇ ਵਿਅਕਤੀਆਂ ਦੀਆਂ ਰੋਜ਼ਾਨਾ ਸਾਵਧਾਨੀਆਂ ਦੀ ਵਰਤੋਂ ਜਿਵੇਂ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਆਦਿ ਇਹ ਸਭ ਗਤੀਵਿਧੀਆਂ ਕੋਵਾ ਐਪ ਵਿਚ ਅੰਕ ਜੋੜਨ ਲਈ ਸਹਾਈ ਹੋਣਗੀਆਂ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਹਰ ਨਾਗਰਿਕ ਤੱਕ  ਇਹ ਗੱਲ ਪਹੁੰਚਦੀ ਹੋਵੇ ਕਿ ਕੋਰੋਨਾ ਤੋਂ ਸਾਵਧਾਨ ਕਿਵੇਂ ਰਹਿਣਾ ਹੈ| ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਸਿਰਫ਼ ਸਾਵਧਾਨੀਆਂ ਅਤੇ ਸਿਆਣਪ ਨਾਲ ਸੰਭਵ ਹੈ|

Leave a Reply

Your email address will not be published. Required fields are marked *