ਡੀ ਜੀ ਪੀ ਅਰੋੜਾ ਤੇ ਗੁਪਤਾ ਨੂੰ ਪਦਮਸ੍ਰੀ ਦਿੱਤਾ ਜਾਵੇ: ਨਿਸ਼ਾਂਤ ਸ਼ਰਮਾ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਸ਼ਿਵ ਸੈਨਾ ਹਿੰਦ ਦੀ ਇੱਕ ਮੀਟਿੰਗ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਹੋਈ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਡੀ ਜੀ ਪੀ ਸੁਰੇਸ਼ ਅਰੋੜਾ ਅਤੇ ਡੀ ਜੀ ਪੀ ਇੰਟੈਲੀਜੈਂਸ ਦਿਨਕਰ ਗੁਪਤਾ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਦੋਵਾਂ ਪੁਲੀਸ ਅਧਿਕਾਰੀਆਂ  ਉੱਪਰ ਪੰਜਾਬ ਵਾਸੀਆਂ ਨੂੰ ਮਾਣ ਹੈ ਇਹਨਾਂ ਦੋਵਾਂ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਹੀ ਪੁਲੀਸ ਨੇ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ| ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਦੀ ਅਗਵਾਈ ਵਿਚ ਪੁਲੀਸ ਕਰਮਚਾਰੀਆਂ ਨੇ ਵੀ ਜਾਨ ਦੀ ਬਾਜੀ ਲਗਾ ਕੇ ਅੱਤਵਾਦੀਆਂ ਨੂੰ ਕਾਬੂ ਕੀਤਾ|
ਉਹਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਪਤਾ ਚੱਲ ਗਿਆ ਹੈ ਕਿ ਪੰਜਾਬ ਪੁਲੀਸ ਉਹਨਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ|
ਉਹਨਾਂ ਕਿਹਾ ਕਿ ਉਹਨਾਂ ਨੇ ਡੀ ਜੀ ਪੀ ਅਰੋੜਾ ਅਤੇ ਗੁਪਤਾ ਨੂ ੰਪਦਮ ਸ੍ਰੀ ਦੇਣ ਲਈ ਰਾਸ਼ਟਰਪਤੀ ਨੂੰ ਵੀ ਪੱਤਰ ਲਿਖਿਆ ਹੈ| ਇਸ ਮੌਕੇ ਸ਼ਿਵ ਸੈਨਾ ਆਗੂ ਰਾਹੁਲ ਸ਼ਰਮਾ, ਇਸ਼ਾਂਤ ਸ਼ਰਮਾ ਤੇ ਸੰਦੀਪ ਵਰਮਾ ਵੀ ਮੌਜੂਦ ਸਨ|

Leave a Reply

Your email address will not be published. Required fields are marked *