ਡੀ ਦਫਤਰ ਦੇ ਕਰਮਚਾਰੀਆਂ ਵਲੋਂ ਨਵੇਂ ਡੀ ਸੀ ਨੂੰ ਜੀ ਆਇਆ ਨੂੰ

ਐਸ.ਏ.ਐਸ ਨਗਰ, 12 ਜੂਨ (ਸ.ਬ.) ਡੀ ਸੀ ਦਫਤਰ ਇੰਪਲਾਈਜ ਯੂਨੀਅਨ ਪੰਜਾਬ ਦੇ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਸਥਾਨਕ ਡੀ. ਸੀ. ਦਫਤਰ ਦੇ ਕਰਮਚਾਰੀਆਂ ਵਲੋਂ ਅੱਜ ਮੁਹਾਲੀ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਯਾਲਨ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਅਹੁਦਾ ਸੰਭਾਲਣ ਤੇ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ|
ਡੀ.ਸੀ. ਆਫਿਸ ਯੂਨੀਅਨ ਐਸ ਏ ਐਸ ਨਗਰ ਦੇ ਜਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਡੀ.ਸੀ. ਨੇ ਸਮੂਹ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਅਤੇ ਕਰਮਚਾਰੀਆਂ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ|
ਇਸ ਮੌਕੇ ਏ.ਡੀ.ਸੀ. ਸਾਕਸ਼ੀ ਸਾਹਨੀ ਤੋਂ ਇਲਾਵਾ ਹਰਮਿੰਦਰ ਸਿੰਘ, ਸੁਨੀਤਾ ਰਾਣੀ, ਚਰਨਜੀਤ ਕੌਰ, ਵਿਜੈ ਪ੍ਰਭਾਕਰ, ਗੁਰਸ਼ਰਨ ਸਿੰਘ ਅਤੇ ਹੋਰ ਕਰਮਚਾਰੀ ਹਾਜਿਰ ਸਨ|

Leave a Reply

Your email address will not be published. Required fields are marked *