ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਐਸ ਏ ਐਸ ਨਗਰ, 29 ਨਵੰਬਰ (ਸ.ਬ.) ਪੰਜਾਬ ਰਾਜ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ ਵੱਖ ਮੁੱਦਿਆਂ ਉਪਰ ਚਰਚਾ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਓਮ ਪ੍ਰਕਾਸ਼ ਨੇ ਕਿਹਾ ਕਿ ਯੂਨੀਅਨ ਦੇ ਸੂਬਾਈ ਵਫਦ ਦੀ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਡੀ ਸੀ ਦਫਤਰ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨੇ ਹਾਂਪੱਖੀ ਹੁੰਗਾਰਾ ਭਰਿਆ ਸੀ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਲੀ ਹਾਲਤ ਮਾੜੀ ਹੋਣ ਦਾ ਬਹਾਨਾ ਲਗਾ ਕੇ ਮੁਲਾਜਮਾਂ ਦੀਆਂ ਮਹਿੰਗਾਈ ਤੋਂ ਰਾਹਤ ਦੇਣ ਨਾਲ ਸਬੰਧਿਤ ਮੰਗਾਂ ਵਿੱਚ ਸ਼ਾਮਲ ਵਿੱਤੀ ਮੰਗਾਂ ਅੰਤਰਿਮ ਰਾਹਤ 20 ਫੀਸਦੀ ਕਰਨ, ਪਿਛਲੇ ਕਈ ਮਹੀਨਿਆਂ ਦਾ ਲੰਬਿਤ ਮਹਿੰਗਾਈ ਭੱਤਾ ਨਗਦ ਦੇਣ, ਮਹਿੰਗਾਈ ਭੱਤਾ ਸੌ ਫੀਸਦੀ ਮੁੱਢਲੀ ਤਨਖਾਹ ਵਿੱਚ ਮਰਜ ਕਰਨ , ਏ ਜੀ ਪੀ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਕਰਨ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਜਾ ਰਿਹਾ ਹੈ| ਜਦੋਂਕਿ ਕੇਂਦਰ ਸਰਕਾਰ ਆਪਣੇ ਮੁਲਾਜਮਾਂ ਨੂੰ ਤਤਕਾਲ ਤਕ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਅਤੇ ਸਤਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਕਰ ਚੁਕੀ ਹੈ| ਉਹਨਾਂ ਮੰਗ ਕੀਤੀ ਕਿ ਮੁਲਾਜਮਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ| ਇਸ ਮੌਕੇ ਸ੍ਰੀ ਅਸ਼ੋਕ ਕੁਮਾਰ ਜਿਲਾ ਪ੍ਰਧਾਨ, ਜਿਲ੍ਹਾ ਚੇਅਰਮੈਨ ਕੁਲਦੀਪ ਚੰਦ, ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *