ਡੀ ਸੀ ਦਫਤਰ ਕਰਮਚਾਰੀ ਯੂਨੀਅਨ ਨੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ ਦੋਸ਼ ਲਗਾਇਆ

ਐਸ ਏ ਐਸ ਨਗਰ, 17 ਜਨਵਰੀ (ਸ.ਬ.) ਪੰਜਾਬ ਰਾਜ ਜਿਲ੍ਹਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਮੀਟਿੰਗ ਜਲੰਧਰ ਵਿਖੇ ਹੋਈ, ਜਿਸ ਵਿੱਚ ਵੱਖ ਵੱਖ ਮੁੱਦਿਆਂ ਉਪਰ ਚਰਚਾ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਨੇ ਦਸਿਆ ਕਿ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਜਿਸ ਕਾਰਨ ਮੁਲਾਜਮਾਂ ਵਿੱਚ ਰੋਸ ਪੈਦਾ ਹੋ ਰਿਹਾ ਹੈ|
ਉਹਨਾਂ ਕਿਹਾ ਕਿ ਪੰਜਾਬ ਦੇ 16 ਜਿਲ੍ਹਿਆਂ ਵਿੱਚ ਸੁਪਰਡਂੈਟ ਗ੍ਰੇਡ 1 ਦੀਆਂ ਅਸਾਮੀਆਂ ਨੂੰ ਪਰਨ ਲਈ ਡੀ ਪੀ ਸੀ ਦੀ ਮੀਟਿੰਗ ਨਹੀਂ ਬੁਲਾਈ ਜਾ ਰਹੀ ਅਤੇ ਹੁਣ ਤਕ ਮੰਡਲ ਦਫਤਰਾਂ ਵਲੋਂ ਪੈਨਲ ਫਾਈਨ ਕਰਕੇ ਨਹੀਂ ਭੇਜੇ ਗਏ ਹਨ|
ਉਹਨਾਂ ਮੰਗ ਕੀਤੀ ਕਿ ਨਾਇਬ ਤਹਿਸੀਲਦਾਰਾਂ ਦਾ ਪਦਉਨਤੀ ਕੋਟਾ 25 ਫੀਸਦੀ ਕੀਤਾ ਜਾਵੇ, ਸੁਪਰਡੈਂਟ ਮਾਲ ਤੋਂ ਤਹਿਸੀਲਦਾਰ ਪਦਉਨਤੀ ਤਜਰਬਾ ਪੰਜ ਸਾਲ ਤੋਂ ਘਟਾ ਕੇ ਦੋ ਸਾਲ ਕੀਤਾ ਜਾਵੇ, ਸਟੈਨੋ ਕਾਡਰ ਨਾਲ ਜੁੜੀਆਂ ਮੰਗਾਂ ਅਤੇ ਡੀ ਸੀ ਦਫਤਰ ਮੁਲਾਜਮਾਂ ਲਈ ਪ੍ਰਸ਼ਾਸ਼ਕੀ ਭੱਤਾ ਤੇ ਵੋਟਾਂ ਦੇ ਸੁਧਾਈ ਕੰਮ ਵਿੱਚ ਲਗੇ ਸਟਾਫ ਨੂੰ ਬਣਦਾ ਮਾਨਭੇਟਾ ਦਿਤਾ ਜਾਵੇ| ਉਹਨਾਂ ਚਿਤਾਵਨੀ ਦਿੱਤੀ ਕਿ ਜੇ ਮੁਲਾਜਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ|

Leave a Reply

Your email address will not be published. Required fields are marked *