ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵੱਲੋਂ ਭਾਰਤ ਭੂਸ਼ਨ ਆਸ਼ੂ ਵਲੋਂ ਮੁਲਾਜ਼ਮ ਆਗੂਆਂ ਨਾਲ ਕੀਤੇ ਦੁਰਵਿਹਾਰ ਦੀ ਨਿਖੇਧੀ

ਐਸ ਏ ਐਸ ਨਗਰ, 3 ਫਰਵਰੀ (ਸ.ਬ.) ਪੰਜਾਬ ਰਾਜ (ਡੀ.ਸੀ.) ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਚੇਅਰਮੈਨ ਓਮ ਪ੍ਰਕਾਸ਼ ਸਿੰਘ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜੀਰਾ ਨੇ ਕੈਪਟਨ ਸਰਕਾਰ ਦੇ ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸੂ ਵੱਲੋਂ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੇ ਵਫਦ ਨੂੰ ਮੰਗ ਪੱਤਰ ਦੇਣ ਸਮੇਂ ਕੀਤੇ ਦੁਰਵਿਹਾਰ ਦੀ ਨਿਖੇਧੀ ਕੀਤੀ ਹੈ।

ਇੱਥੇ ਜਾਰੀ ਬਿਆਨ ਵਿੱਚ ਉਕਤ ਆਗੂਆਂ ਨੇ ਕਿਹਾ ਕਿ ਇਸ ਨਾਲ ਕੈਪਟਨ ਸਰਕਾਰ ਦਾ ਮੁਲਾਜ਼ਮਾਂ ਅਤੇ ਆਮ ਲੋਕਾਂ ਪ੍ਰਤੀ ਅਖਤਿਆਰ ਕੀਤਾ ਗੈਰ ਜਮਹੂਰੀ ਰਵੱਈਆ ਜਾਹਿਰ ਹੁੰਦਾ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੇ ਖਰੀ ਨਹੀਂ ਉਤਰੀ ਅਤੇ ਉਹੀ ਵਾਅਦੇ ਯਾਦ ਕਰਵਾਉਣ ਲਈ ਮੰਗ ਪੱਤਰ ਦੇ ਰੂਪ ਵਿੱਚ ਮੁਲਾਜਮ ਆਗੂ ਸੂਬਾ ਪੱਧਰੀ ਕੀਤੇ ਫੈਸਲੇ ਅਧੀਨ ਮੰਗ ਪੱਤਰ ਦੇਣ ਗਏ ਸਨ। ਉਹਨਾਂ ਕਿਹਾ ਕਿ ਮੁਲਾਜਮਾਂ ਵਿੱਚ ਪੈਦਾ ਹੋਇਆ ਰੋਸ ਹੁਣ ਗੁੱਸੇ ਵਿੱਚ ਬਦਲ ਚੁੱਕਾ ਹੈ ਅਤੇ ਕੈਪਟਨ ਸਰਕਾਰ ਨੂੰ ਕੌਂਸਲ ਚੋਣਾਂ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

Leave a Reply

Your email address will not be published. Required fields are marked *