ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ

ਐਸ.ਏ.ਐਸ.ਨਗਰ, 14 ਦਸੰਬਰ (ਸ.ਬ.) ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਗੁਰਨਾਮ ਵਿਰਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ| ਜਿਸ ਵਿੱਚ ਮਿਤੀ 16.11.2016 ਨੂੰ ਉਪ ਮੁਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵੱਲੋਂ ਸੱਤ ਸੂਤਰੀ ਮੰਨੀਆਂ ਗਈਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਹਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੁੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਕੀਤਾ  ਜਾਵੇਗਾ| ਅਤੇ ਇਹ ਸੰਘਰਸ਼ ਚੋਣ ਜਾਬਤਾ ਤੋਂ ਬਾਅਦ ਵੀ ਜਾਰੀ ਰਹੇਗਾ|
ਉਨ੍ਹਾਂ ਕਿਹਾ ਕਿ ਪ੍ਰਵਾਨਤ ਆਸਾਮੀਆਂ 460ੈ297ੈ86 ਵਿੱਚੋਂ ਅਜੇ ਤਕ ਕੁਲ 233 ਪੋਸਟਾਂ ਹੀ ਐਸ.ਐਸ.ਬੋਰਡ ਵੱਲੋਂ ਡੀ.ਸੀ.ਦਫਤਰ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ|
ਉਹਨਾਂ ਕਿਹਾ ਕਿ ਵਿੱਤ ਵਿਭਾਗ, ਪੰਜਾਬ ਤੋਂ ਫਾਈਲ ਮੰਨਜੂਰ ਹੋ ਕੇ ਪ੍ਰਸੋਨਲ ਵਿਭਾਗ, ਪੰਜਾਬ ਵਿੱਚ ਲੰਬਿਤ ਪਈ ਹੈ ਅਤੇ ਉਹ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਹੀਂ ਭੇਜੀ ਜਾ ਰਹੀ ਹੈ ਜਦੋਂ ਕਿ ਵਿੱਤ ਵਿਭਾਗ, ਪੰਜਾਬ ਦੀ ਮੰਨਜੂਰੀ ਮਿਲਣ ਤੋਂ ਬਾਅਦ ਵੀ ਕੈਬਨਿਟ ਦੀਆਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ|
ਉਹਨਾਂ ਕਿਹਾ ਕਿ ਇਹ ਸਾਰੀਆਂ ਮੰਗਾਂ ਮਾਲ ਵਿਭਾਗ ਨਾਲ ਸੰਬੰਧਿਤ ਹਨ, ਪ੍ਰੰਤੂ ਇਸਤੇ ਅਜੇ ਤਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦਾ ਕਿ ਕਰਮਚਾਰੀ ਵਰਗ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ|
ਉਹਨਾਂ ਮੰਗ ਕੀਤੀ ਕਿ ਜੁਲਾਈ, 2016 ਤੋਂ ਡੀ.ਸੀ.ਏ.ਦੀ ਕਿਸ਼ਤ ਦਿੱਤੀ ਜਾਵੇ ਜੁਲਾਈ 2015 ਤੋਂ ਦਸੰਬਰ 2015 ਤੱਕ ਅਤੇ ਜਨਵਰੀ 2016 ਤੋਂ ਅਕਤੂਬਰ ਤਕ ਦੇ ਡੀ.           ਏ.ਦਾ ਏਰੀਅਰ ਜਾਰੀ ਕੀਤਾ ਜਾਵੇ, ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਮਿਤੀ1.1.2004 ਤੋਂ ਭਰਤੀ ਹੋਏ ਮੁਲਾਜਮਾਂ ਤੇ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਨਵੇਂ ਭਰਤੀ ਹੋਏ ਕਰਮਚਾਰੀਆਂ ਦਾ ਪਰਖਕਾਲ ਸਮਾਂ ਘਟਾਇਆ ਜਾਵੇ| ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਤੇ ਹੋਰ ਅਹੁਦੇਦਾਰ ਮੌਜੂਦ ਸਨ|

Leave a Reply

Your email address will not be published. Required fields are marked *