ਡੇਂਗੂ ਦੇ ਲਾਰਵਾ ਦੀ ਜਾਂਚ ਕੀਤੀ

ਐਸ.ਏ.ਐਸ.ਨਗਰ, 3 ਅਕਤੂਬਰ (ਪਵਨ ਰਾਵਤ) ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੇ ਠੱਲ੍ਹ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਅੱਜ ਵਿਭਾਗ ਦੀ ਟੀਮ ਵਲੋਂ ਸੁਪਰਵਾਈਜ਼ਰ ਗੁਰਜੀਤ ਸਿੰਘ ਅਤੇ ਭੁਪਿੰਦਰ ਕੁਮਾਰ ਦੀ ਅਗਵਾਈ ਹੇਠ ਸੈਕਟਰ 70 ਦੇ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੂਲਰ, ਫਰਿੱਜਾਂ ਅਤੇ ਹੋਰਨਾਂ ਥਾਵਾਂ ਦੀ ਜਾਂਚ ਕੀਤੀ ਗਈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਵਾਈਜ਼ਰ ਗੁਰਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਦੇ ਘਰਾਂ ਵਿੱਚ ਚੈਕਿੰਗ ਕਰਕੇ ਡੇਂਗੂ ਦੇ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਹੁਣ ਤੱਕ 8 ਘਰਾਂ ਵਿੱਚੋਂ ਡੇਂਗੂ ਦਾ ਲਾਰਵਾ ਮਿਲ ਚੁੱਕਿਆ ਹੈ|
ਇਸ ਮੌਕੇ ਉਨਾਂ ਦੇ ਨਾਲ ਗੁਰਜਿੰਦਰ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਿਰ ਸਨ| 

Leave a Reply

Your email address will not be published. Required fields are marked *