ਡੇਅਰੀ ਪ੍ਰੋਫੈਸ਼ਨਲ ਐਸੋਸੀਏਸ਼ਨ ਨੇ ਕੈਬਿਨਟ ਮੰਤਰੀ ਸਿੱਧੂ ਨੂੰ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਡੇਅਰੀ ਪ੍ਰੋਫੈਸ਼ਨਲ ਐਸੋਸੀਏਸ਼ਨ ਵੱਲੋਂ ਆਪਣੇ ਪ੍ਰਧਾਨ ਸ: ਬਲਵਿੰਦਰ ਸਿੰਘ ਪੰਧੇਰ ਦੀ ਅਗਵਾਈ ਵਿਚ ਡੇਅਰੀ ਵਿਕਾਸ ਵਿਭਾਗ ਦੀ ਟੈਕਨੀਕਲ ਜਮਾਤ ਦੀਆਂ ਮੰਗਾਂ ਸਬੰਧੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ: ਬਲਵੀਰ ਸਿੰਘ ਸਿੱਧੂ ਨੂੰ ਆਪਣਾ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਮੁਲਾਜ਼ਮਾਂ ਦੀਆਂ ਤਰੱਕੀਆਂ, ਪੇ ਸਕੇਲ ਅਤੇ ਖਾਲੀ ਪਈਆਂ ਆਸਾਮੀਆਂ ਸਬੰਧੀ ਮੰਗ ਪੱਤਰ ਦਿੱਤਾ ਗਿਆ|
ਇਸ ਮੌਕੇ ਸ: ਸਿੱਧੂ ਨੇ ਵਿਭਾਗ ਦੇ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਨੂੰ ਹਮਦਰਦੀ ਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਵਿਚਾਰ ਕਰਕੇ ਮੰਗਾਂ ਨੂੰ ਪੂਰਾ ਕਰਨ ਲਈ ਕਾਰਵਾਈ ਕਰਵਾਉਣਗੇ|
ਇਸ ਮੌਕੇ ਤੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ: ਇੰਦਰਜੀਤ ਸਿੰਘ ਸਰ੍ਹਾਂ, ਸ: ਬੀਰ ਪ੍ਰਤਾਪ ਸਿੰਘ ਸੀਨੀਅਰ ਮੀਤ ਪ੍ਰਧਾਨ, ਸ: ਜਰਨੈਲ ਸਿੰਘ ਮੀਤ ਪ੍ਰਧਾਨ, ਸ: ਵਰਿਆਮ ਸਿੰਘ , ਗੁਰਿੰਦਰਪਾਲ ਸਿੰਘ ਕਾਹਲੋਂ ਜਰਨਲ ਸਕੱਤਰ, ਸ: ਕੁਲਦੀਪ ਸਿੰਘ ਜੱਸੋਵਾਲ ਅਤੇ ਸ: ਸੇਵਾ ਸਿੰਘ ਭੂਰੜੇ ਹਾਜ਼ਰ ਸਨ|

Leave a Reply

Your email address will not be published. Required fields are marked *