ਡੇਢ ਦਰਜਨ ਅਕਾਲੀ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਿਲ

ਐਸ ਏ ਐਸ ਨਗਰ, 14 ਜਨਵਰੀ (ਸ.ਬ.)ਹਲਕਾ ਮੁਹਾਲੀ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਬਲਬੀਰ ਸਿੰਘ ਸਿੱਧੂ ਦੀ ਪ੍ਰਚਾਰ ਮੁਹਿੰਮ ਦੌਰਾਨ  ਪਿੰਡ ਕੰਡਾਲਾ ਦੇ ਅਕਾਲੀ ਦਲ ਨਾਲ ਸਬੰਧਤ ਡੇਢ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ| ਮੇਜਰ ਸਿੰਘ ਦੁਰਾਲੀ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਅਕਾਲੀ ਵਰਕਰਾਂ ਦਾ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਸਿਰੋਪਾਓ ਪਾ ਕੇ ਸੁਆਗਤ ਕੀਤਾ ਅਤੇ ਇਨ੍ਹਾਂ  ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਵਾਅਦਾ ਵੀ ਕੀਤਾ|
ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਵਰਨ ਸਿੰਘ ਪੰਚ, ਭੁਪਿੰਦਰ ਕੌਰ ਪੰਚ, ਬਹਾਦਰ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਗੁਰਜੀਤ ਸਿੰਘ, ਸੁੱਚਾ ਸਿੰਘ, ਹਰਨੇਕ ਸਿੰਘ ਪੰਚ, ਗੁਰਨੈਬ ਸਿੰਘ, ਦਵਿੰਦਰ ਸਿੰਘ ਲਾਲਾ, ਕਰਮਾ, ਸੁਰਿੰਦਰ ਸ਼ਰਮਾ, ਅਮਰਜੀਤ ਸਿੰਘ ਨੰਬਰਦਾਰ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਹੁਣ ਚਾਪਲੂਸਾਂ ਦਾ ਬੋਲਬਾਲਾ ਹੈ ਅਤੇ ਮਿਹਨਤੀ ਵਰਕਰਾਂ ਦੀ ਪਾਰਟੀ ਅੰਦਰ ਕੋਈ ਕਦਰ ਨਹੀਂ| ਅਕਾਲੀ ਦਲ ਨੇ ਪੈਰਾਸ਼ੂਟ ਰਾਹੀਂ ਇਕ ਅਜਿਹੇ ਵਿਅਕਤੀ ਨੂੰ ਇਥੇ ਭੇਜਿਆ ਹੈ, ਜਿਸ ਨੇ ਪਿਛਲੇ ਪੰਜ ਸਾਲਾਂ ਵਿਚ ਕਦੇ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਹੁਣ ਚੋਣਾਂ ਸਮੇਂ ਉਹ ਲੋਕਾਂ ਦੀਆਂ ਵੋਟਾਂ ਲੁੱਟਣ ਲਈ ਇਥੇ ਆਇਆ ਹੈ| ਮੋਹਾਲੀ ਅੰਦਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਦਾਲ ਨਹੀਂ ਗਲਣੀ| ਉਨ੍ਹਾਂ ਕਿਹਾ ਕਿ ਉਹ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਸਮਾਜਸੇਵੀ ਸਖਸ਼ੀਅਤ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਇਥੋਂ ਸ. ਬਲਬੀਰ ਸਿੰਘ ਸਿੱਧੂ ਦੀ ਜਿੱਤ ਯਕੀਨੀ ਹੈ| ਚੋਣਾਂ ਮਗਰੋਂ ਸਿਰਫ ਇਸ ਦਾ ਰਸਮੀ ਐਲਾਨ ਹੋਣਾ ਹੈ|
ਇਸ ਮੌਕੇ ਬੋਲਦਿਆਂ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਹਲਕਾ ਮੋਹਾਲੀ ‘ਚੋਂ ਅਕਾਲੀ ਦਲ ਦਾ ਆਧਾਰ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਮਿਹਨਤੀ ਤੇ ਸਾਫ ਸੁਥਰੀ ਸਖਸ਼ੀਅਤ ਵਾਲੇ ਅਕਾਲੀ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ| ਉਨ੍ਹਾਂ ਦਾਅਵਾ ਕੀਤਾ ਕਿ ਇਸ ਹਲਕੇ ‘ਚੋਂ ਅਕਾਲੀ ਉਮੀਦਵਾਰ ਨੂੰ ਆਪਣੀ ਜ਼ਮਾਨਤ ਬਚਾਉਣੀ ਵੀ ਮੁਸ਼ਕਿਲ ਹੋ ਜਾਵੇਗੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਰਣਧੀਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਨੰਬਰਦਾਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਸਰਪੰਚ ਤੰਗੌਰੀ, ਕਰਮ ਸਿੰਘ ਮਾਣਕਪੁਰ ਕੱਲਰ ਸਰਪੰਚ, ਟਹਿਲ ਸਿੰਘ ਮਾਣਕਪੁਰ ਕੱਲਰ, ਗੁਰਮੇਲ ਸਿੰਘ ਨੰਬਰਦਾਰ ਚਾਓ ਮਾਜਰਾ, ਰਣਜੀਤ ਸਿੰਘ ਗਿੱਲ ਜਗਤਪੁਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ|

Leave a Reply

Your email address will not be published. Required fields are marked *