ਡੇਰਾ ਬਾਬਾ ਨਾਨਕ ਵਿੱਚ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲੀਆਂ ਦੋ ਵਿਅਕਤੀਆਂ ਦੀ ਮੌਤ, 2 ਜ਼ਖਮੀ


ਬਟਾਲਾ/ਡੇਰਾ ਬਾਬਾ ਨਾਨਕ, 14 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਕਾਰ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਮਛਰਾਲਾ ਵਿਖੇ ਅੱਜ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚ ਤਕਰਾਰ ਹੋ ਗਈ ਜਿਸ ਤੋਂ ਬਾਅਦ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਦੋਵਾਂ ਦਰਮਿਆਨ ਗੋਲੀਆਂ ਚੱਲ ਪਈਆਂ। ਇਸ ਖੌਫਨਾਕ ਮੰਜਰ ਦਰਮਿਆਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਮਿ੍ਰਤਕ ਪਿੰਡ ਮਛਰਾਲਾ ਦਾ ਮੌਜੂਦਾ ਕਾਂਗਰਸੀ ਸਰਪੰਚ ਹੈ ਅਤੇ ਦੂਜਾ ਮਿ੍ਰਤਕ ਪੰਚਾਇਤੀ ਪ੍ਰਬੰਧਕ ਹਰਦਿਆਲ ਸਿੰਘ ਹੈ ਜਿਸਦੀ ਮੌਤ ਹਸਪਤਾਲ ਇਲਾਜ ਲਈ ਲੈ ਜਾਂਦੇ ਸਮੇਂ ਰਸਤੇ ਵਿਚ ਹੋ ਗਈ। ਜਦਕਿ ਜ਼ਖਮੀਆਂ ਦੀ ਪਛਾਣ ਦਲਜੀਤ ਸਿੰਘ ਤੇ ਨਿਰਮਲ ਸਿੰਘ ਵਾਸੀ ਮਛਰਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਮੌਕੇ ਤੇ ਪਹੁੰਚ ਗਈ ਜਿਨ੍ਹਾਂ ਨੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

Leave a Reply

Your email address will not be published. Required fields are marked *