ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 26 ਜੂਨ (ਹਰਮੀਤ ਸਿਵੀਆਂ) ਡੀਟੀਐਫ ਪੰਜਾਬ ਦੀ ਬਠਿੰਡਾ ਇਕਾਈ ਵੱਲੋਂ ਅੱਜ ਸੂਬਾ  ਕਮੇਟੀ ਦੇ ਫੈਸਲੇ ਅਨੁਸਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਅਡੀਸ਼ਨਲ ਡਿਪਟੀ ਕਮਿਸ਼ਨਰ ਸ੍ਰ. ਰਾਜਵੀਰ ਸਿੰਘ ਬਰਾੜ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ|
ਇਸ ਮੌਕੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਬੰਗੀ ਅਤੇ ਜਨਰਲ  ਸਕੱਤਰ ਰਾਜੇਸ਼ ਮੋਂਗਾ ਵਲੋਂ ਮੰਗ ਕੀਤੀ ਗਈ ਕਿ ਵੱਖ- ਵੱਖ ਸਕੀਮਾਂ ਵਿੱਚ ਕੰਮ ਕਰਨ ਵਾਲੇ ਸਿੱਖਿਆ ਪ੍ਰੋਵਾਈਡਰ, ਵਲੰਟੀਅਰ, ਕੰਪਿਊਟਰ ਅਧਿਆਪਕਾਂ ਅਤੇ ਦਫਤਰਾਂ ਵਿੱਚ ਕੰਮ ਕਰਦੇ ਨਾਨ ਟੀਚਿੰਗ ਸਟਾਫ ਨੂੰ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਆਨਲਾਈਨ ਪੜ੍ਹਾਈ ਨੂੰ ਰੱਦ ਕਰਦਿਆਂ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ ਮੰਜੂਰੀ ਵੀ ਦਿੱਤੀ ਜਾਵੇ| 
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਮੋਸ਼ਨਾਂ ਵਿੱਚ ਪਹਿਲਾ ਵਾਂਗ 75- 25 ਕੋਟਾ ਬਹਾਲ ਕੀਤਾ             ਜਾਵੇ, ਸਾਰੀਆਂ ਰਹਿੰਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ, ਸਾਰੇ ਕਾਡਰਾਂ ਦੀਆਂ ਸੀਨੀਆਰਤਾ ਸੂਚੀਆਂ ਅੱਪਡੇਟ ਕੀਤੀਆਂ ਜਾਣ ਅਤੇ ਭਰਤੀ ਸਮੇਂ ਆਪਣੇ ਗ੍ਰਹਿ ਜ਼ਿਲ੍ਹਿਆਂ ਤੋਂ ਬਾਹਰ ਭਰਤੀ ਹੋਏ ਅਧਿਆਪਕਾਂ ਨੂੰ ਬਦਲੀ ਕਰਨ ਦਾ ਮੌਕਾ ਦਿੱਤਾ ਜਾਵੇ|
 ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੁਲਾਈ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਬੇਅੰਤ ਸਿੰਘ  ਫੂਲੇਵਾਲਾ ਅਤੇ ਸੂਬਾ ਕਮੇਟੀ ਮੈਂਬਰ ਸਿਕੰਦਰ ਧਾਲੀਵਾਲ, ਬੂਟਾ ਸਿੰਘ ਰੋਮਾਣਾ, ਨਰਿੰਦਰ ਬੱਲੂਆਣਾ,  ਅੰਮ੍ਰਿਤਪਾਲ ਸਿੰਘ, ਗੁਰਜੰਟ ਸਿੰਘ, ਅਮੋਲਕ ਸਿੰਘ ਅਤੇ ਨਛੱਤਰ ਸਿੰਘ ਹਾਜ਼ਿਰ ਸਨ|

Leave a Reply

Your email address will not be published. Required fields are marked *