ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਮੰਗ


ਸੰਗਰੂਰ, 14 ਅਕਤੂਬਰ(ਮਨੋਜ ਸ਼ਰਮਾ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਇਕ ਮੀਟਿੰਗ ਫਰੰਟ ਦੇ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਅ ਧਿਆਪਕਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਉੱਪਰ ਮੰਨੀਆਂ ਜਾਣ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ                      ਝਬੇਲਵਾਲੀ ਨੇ ਦਸਿਆ ਕਿ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿ ਫਰੰਟ  ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੇਂਦਰ ਸਿੰਗਲਾ ਨੂੰ ਉਨ੍ਹਾਂ ਨਾਲ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਹੋਈ ਮੀਟਿੰਗ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਅਤੇ ਅਧਿਆਪਕ  ਤੇ ਸਕੂਲਾਂ ਨਾਲ ਸਬੰਧਿਤ ਹੋਰ ਮੰਗਾਂ ਨੂੰ ਨਾ ਮੰਨਣ ਦੇ ਰੋਸ ਵਜੋਂ 16 ਅਕਤੂਬਰ ਨੂੰ ਵਫਦ ਦੇ ਰੂਪ ਵਿੱਚ ਰੋਸ ਪੱਤਰ ਸਂੌਪਿਆ             ਜਾਵੇਗਾ| 
ਉਹਨਾਂ ਕਿਹਾ ਕਿ  ਜੱਥੇਬੰਦੀ ਵੱਲੋਂ ਮਈ/ ਜੂਨ ਵਿੱਚ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰਾਂ ਸਬੰਧੀ ਉਨ੍ਹਾਂ ਵੱਲੋਂ ਕੋਈ ਉਸਾਰੂ ਹੁੰਗਾਰਾ ਨਹੀਂ ਮਿਲਿਆ ਹੈ, ਜਿਸ ਕਾਰਣ ਅਧਿਆਪਕਾਂ ਵਿੱਚ ਰੋਸ ਹੈ| ਉਹਨਾਂ ਕਿਹਾ ਕਿ ਜੇ ਸਿਖਿਆ ਮੰਤਰੀ ਵਲੋਂ ਫਿਰ ਵੀ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਅਧਿਆਪਕਾਂ ਵਲੋਂ 9 ਨਵੰਬਰ ਸਿੱਖਿਆ ਸਕੱਤਰ ਦੇ ਮੁਹਾਲੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ|
ਉਹਨਾਂ ਮੰਗ ਕੀਤੀ ਕਿ ਸਿੱਖਿਆ ਪ੍ਰੋਵਾਈਡਰ, ਦਫ਼ਤਰੀ ਮੁਲਾਜ਼ਮ, ਮਿੱਡ ਡੇ ਮੀਲ ਮੈਨੇਜਰ, ਮੈਰੀਟੋਰੀਅਸ ਸਕੂਲਾਂ ਦੇ ਮੁਲਾਜ਼ਮ, ਪਿਕਟਸ ਅਧੀਨ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ             ਜਾਵੇ, ਪਹਿਲਾਂ ਤੋਂ ਹੋ ਚੁੱਕੀਆਂ ਬਦਲੀਆਂ ਲਾਗੂ ਕੀਤੀਆਂ ਜਾਣ, ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਤੋਂ ਰੋਕ ਹਟਾਈ ਜਾਵੇ, ਬਾਹਰਲੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ 3582/6060 ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਕਰਾਉਣ ਦਾ ਮੌਕਾ ਦਿਤਾ ਜਾਵੇ, ਪ੍ਰੋਬੇਸ਼ਨ ਸਮੇਂ ਦੌਰਾਨ ਸਲਾਨਾ ਤਰੱਕੀਆਂ ਅਤੇ ਏਸੀਪੀ ਲਈ ਸਮਾਂ ਗਿਣਿਆ ਜਾਵੇ, ਓਪਨ ਡਿਸਟੈਂਸ ਲਰਨਿੰਗ ਤਹਿਤ ਸਿੱਖਿਆ ਪ੍ਰਾਪਤ 3442/7654 ਅਧਿਆਪਕਾਂ ਦੇ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਤਹਿਤ ਰੈਗੂਲਰ ਆਰਡਰ ਦਿਤੇ ਜਾਣ, ਅਧਿਆਪਕਾਂ ਦੇ ਹਰੇਕ ਕਾਡਰ ਦੀਆਂ ਤਰੱਕੀਆਂ ਕੀਤੀਆਂ ਜਾਣ, 3582 ਅਤੇ ਸਿੱਧੀ ਭਰਤੀ ਰਾਹੀਂ ਆਏ ਹੋਰ ਅਧਿਆਪਕਾਂ ਦਾ ਪ੍ਰੋਬੇਸ਼ਨ ਸਮਾਂ ਦੋ ਸਾਲ ਕੀਤਾ ਜਾਵੇ, 5178/8886 ਵਿੱਚੋਂ ਰਹਿੰਦੇ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕੀਤੇ ਜਾਣ|
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ, ਸੂਬਾਈ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਮੇਘਰਾਜ, ਕੁਲਦੀਪ ਸਿੰਘ, ਦਲਜੀਤ ਸਫੀਪੁਰ, ਸੁਖਵਿੰਦਰ ਗਿਰ, ਵਿਕਰਮਜੀਤ ਮਲੇਰਕੋਟਲਾਕਰਮਜੀਤ ਨਦਾਮਪੁਰ, ਸੁਖਵਿੰਦਰ ਸੁੱਖ, ਅਮਨ ਵਿਸ਼ਿਸ਼ਟ, ਨਿਰਭੈ ਸਿੰਘ, ਗੁਰਦੀਪ ਚੀਮਾ, ਸੁਖਪਾਲ ਰੋਮੀ, ਗੌਰਵ ਘੁਮਾਣ, ਗੁਰਜੰਟ ਲਹਿਲ, ਯਾਦਵਿੰਦਰ ਧੂਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *