ਢਾਲਪੁਰ ਮੈਦਾਨ ਵਿੱਚ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ੍ਹ ਕੇ ਸੁਆਹ

ਕੁੱਲੂ, 18 ਅਕਤੂਬਰ (ਸ.ਬ.) ਢਾਲਪੁਰ ਦੁਸ਼ਹਿਰਾ ਗ੍ਰਾਉਂਡ ਦੇ ਮਿਨੀ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗਣ ਨਾਲ 4 ਦੁਕਾਨਾਂ ਸੜ੍ਹ ਕੇ ਸੁਆਹ ਹੋ ਗਈਆਂ| ਅੱਗ ਲੱਗਣ ਦਾ ਕਾਰਨ ਗੈਸ ਸਿਲੇਂਡਰ ਲੀਕ ਹੋਣਾ ਦੱਸਿਆ ਜਾ ਰਿਹਾ ਹੈ| ਸਮੇਂ ਅਨੁਸਾਰ ਅੱਗ ਤੇ ਕਾਬੂ ਪਾਇਆ ਗਿਆ ਨਹੀਂ ਹੋਰ ਵੱਡਾ ਹਾਦਸਾ ਵੀ ਹੋ ਸਕਦਾ ਸੀ| ਅੱਗ ਦੀ ਘਟਨਾ ਰਾਤ ਦੇ     ਸਮੇਂ ਹੋਈ ਜਦੋਂ  ਦੁਕਾਨ ਵਿੱਚ ਅਚਾਨਕ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ| ਇਸ ਦੌਰਾਨ ਲੋਕਾਂ ਨੇ ਫਾਇਰ ਬਿਗ੍ਰੇਡ ਵਿਭਾਗ ਨੂੰ ਸੂਚਨਾ ਦਿੱਤੀ| ਪੁਲੀਸ ਵੀ ਮੌਕੇ ਤੇ ਪਹੁੰਚ ਗਈ ਅਤੇ ਅੱਗ ਕਾਰਨ  ਹੋਏ ਨੁਕਸਾਨ ਦਾ ਜਾਇਜਾ ਲਿਆ ਜਾ ਰਿਹਾ ਹੈ|

Leave a Reply

Your email address will not be published. Required fields are marked *