ਤਰਨਤਾਰਨ : ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਭਰਾ ਦੀ ਮੌਤ, ਦੂਜਾ ਜ਼ਖਮੀ

ਤਰਨਤਾਰਨ, 6 ਫਰਵਰੀ (ਸ.ਬ.)ਤਰਨਤਾਰਨ ਦੇ ਪਿੰਡ ਪਲਾਸੌਰ ਵਿਚ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ ਤੇ ਕੁਝ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ| ਇਸ ਦੌਰਾਨ ਇਕ ਭਰਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੈ| ਜਿਸ ਨੂੰ               ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਘਟਨਾ ਤੋਂ ਬਾਅਦ ਸਥਾਨਕ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *