ਤਰਨਤਾਰਨ ਵਿੱਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਦੋ ਦੀ ਮੌਤ

ਤਰਨਤਾਰਨ, 1 ਅਪ੍ਰੈਲ (ਸ.ਬ.) ਤਰਨਤਾਰਨ ਵਿੱਚ ਪੈਂਦੇ ਵਲਟੋਹਾ ਦੇ ਪਿੰਡ ਬਹਿੜਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਦੋ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ| ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਤੋਂ ਬਾਅਦ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ| ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਦੇ ਉਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ| ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ|

Leave a Reply

Your email address will not be published. Required fields are marked *