ਤਰੱਕੀਆਂ ਵਿੱਚ ਰਾਂਖਵਾਂਕਰਨ ਨਾ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ : ਫੈਡਰੇਸ਼ਨ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਜਨਰਲ ਕੈਟਾਗਰੀ    ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਰੱਕੀਆਂ ਵਿਚ ਰਾਖਵੇਂਕਰਨ ਨੂੰ ਨਾ ਦੇਣ ਸਬੰਧੀ ਹਾਈਕੋਰਟ ਵਲੋਂ ਦਿੱਤੇ ਗਏ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ|
ਇਕ ਬਿਆਨ ਵਿੱਚ ਫੈਡਰੇਸ਼ਨ ਆਗੂ ਸੁਖਬੀਰਇੰਦਰ ਸਿੰਘ ਨੇ ਕਿਹਾ ਕਿ ਹਾਈਕੋਰਟ ਵਲੋਂ ਫਰਵਰੀ ਮਹੀਨੇ ਵਿੱਚ ਦਿੱਤੇ ਗਏ ਫੈਸਲੇ ਵਿੱਚ ਸਪਸ਼ਟ ਕਿਹਾ ਹੈ ਕਿ ਸਰਕਾਰੀ ਮੁਲਾਜਮਾਂ ਨੂੰ ਤਰੱਕੀਆਂ ਦੇ ਮਾਮਲੇ ਵਿੱਚ ਰਾਖਵਾਂਕਰਨ ਦਾ ਲਾਭ ਨਹੀਂ ਦਿੱਤਾ ਜਾ ਸਕਦਾ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਈਕੋਰਟ ਦੇ ਇਸ ਹੁਕਮ ਨੂੰ ਸਾਰੇ ਵਿਭਾਗਾਂ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਜਨਰਲ ਕੈਟਾਗਰੀ ਦੇ ਮੁਲਾਜਮ ਬਿਨਾਂ ਤਰੱਕੀ ਮਿਲਿਆ ਹੀ ਸੇਵਾਮੁਕਤ ਹੋ ਰਹੇ ਹਨ|
ਉਹਨਾਂ ਮੰਗ ਕੀਤੀ ਕਿ ਮੁਲਾਜਮਾਂ ਦੀਆਂ ਤਰੱਕੀਆਂ ਵਿੱਚ ਰਾਂਖਵਾਂਕਰਨ ਦਾ ਲਾਭ ਨਾ ਦੇਣ ਦੇ ਹਾਈਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਕਿ ਜਨਰਲ ਕੈਟਾਗਰੀ ਦੇ ਮੁਲਾਜਮਾਂ ਨਾਲ ਧੱਕਾ ਨਾ ਹੋ ਸਕੇ|
ਇਸ ਮੌਕੇ ਫੈਡਰੇਸ਼ਨ ਆਗੂ ਜਰਨੈਲ ਸਿੰਘ ਬਰਾੜ, ਅਰੁਣ ਕੁਮਾਰ ਆਂਚਲ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ , ਪ੍ਰਭਜੀਤ ਸਿੰਘ, ਕਪਿਲ ਪ੍ਰਾਸ਼ਰ, ਸੁਦੇਸ਼ ਕਮਲ ਸ਼ਰਮਾ, ਅੰਮ੍ਰਿਤਪਾਲ ਸਿੰਘ ਕਾਹਲੋਂ ਵੀ ਮੌਜੂਦ ਸਨ|

Leave a Reply

Your email address will not be published. Required fields are marked *