ਤਾਨਾਸ਼ਾਹੀ ਰਵੱਈਆ ਛੱਡ ਕੇ ਕਾਲੇ ਕਾਨੂੰਨ ਵਾਪਿਸ ਲਵੇ ਕੇਂਦਰ ਸਰਕਾਰ : ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ, 5 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਮੁਹਾਲੀ ਦੇ ਸਰਕਲ ਸਨੇਟਾ, ਦਾਉਂ ਅਤੇ ਬਾਕਰਪੁਰ ਵਿੱਚ ਜਾ ਕੇ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਅੰਨਦਾਤੇ ਪ੍ਰਤੀ ਅਖਤਿਆਰ ਕੀਤਾ ਸਖ਼ਤ ਰਵੱਈਆ ਛੱਡ ਕੇ ਕਾਲੇ ਕਾਨੂੰਨ ਵਾਪਿਸ ਲਵੇ।

ਪ੍ਰੋ. ਚੰਦੂਮਾਜਰਾ ਨੇ ਵੱਖ-ਵੱਖ ਸਰਕਲਾਂ ਦੀਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਵਰਕਰਾਂ ਨੂੰ ਵੱਧ ਚੜ੍ਹ ਕੇ ਚੱਕਾ ਜਾਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਹਲਕਾ ਵਾਸੀਆਂ ਨੂੰ ਮੁਹਾਲੀ ਮਿਉਂਸਪਲ ਚੋਣਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਵਿਕਾਸ ਅਕਾਲੀ ਦਲ ਵੱਲੋਂ ਬਣਾਈਆਂ ਨੀਤੀਆਂ ਸਦਕਾ ਹੀ ਹੋਇਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਜਿਹੜੇ ਲੋਕ ਰਾਜਨੀਤੀ ਦਾ ਸਹਾਰਾ ਲੈਕੇ ਆਪਣਾ ਕਾਰੋਬਾਰਾ ਚਮਕਾਉਣ ਵੱਲ ਲੱਗੇ ਹਨ, ਉਹ ਆਮ ਲੋਕਾਂ ਦਾ ਕਦੇ ਭਲਾ ਨਹੀ ਸੋਚਣਗੇ।

ਇਸ ਮੌਕੇ ਚਰਨਜੀਤ ਸਿੰਘ ਬਰਾੜ, ਮਨਜੀਤ ਸਿੰਘ ਮੁੱਦੋ, ਕਿਸਾਨ ਵਿੰਗ ਪ੍ਰਧਾਨ ਸਰਬਜੀਤ ਸਿੰਘ, ਚਰਨਜੀਤ ਸਿੰਘ ਕਾਲੇਵਾਲ, ਸਰਪੰਚ ਅਵਤਾਰ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਓ.ਐਸ.ਡੀ ਹਰਦੇਵ ਹਰਪਾਲਪੁਰ, ਅਵਤਾਰ ਸਿੰਘ ਮੌਲੀ, ਜੱਸਾ ਸਿੰਘ ਆਦਿ ਪੰਚ ਸਰਪੰਚ ਅਤੇ ਅਕਾਲੀ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *