ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਐਸ ਏ ਐਸ ਨਗਰ, 14 ਜੂਨ (ਸ.ਬ.) ਨਜ਼ਦੀਕੀ ਪਿੰਡ ਕੁਰੜਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੁਆਰਾ ਤਿੰਨ ਰੋਜ਼ਾ ਦੂਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿੰਡ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਵਲੋਂ ਕੀਤਾ ਗਿਆ, ਜਦਕਿ ਅੰਤਿਮ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਮੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਕੁੱਲ ਸੌਲਾਂ ਟੀਮਾਂ ਨੇ ਹਿੱਸਾ ਲਿਆ| ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਕਲੌਲੀ ਨੇ ਮੇਜਬਾਨ ਕੁਰੜਾ ਦੀ ਟੀਮ ਨੂੰ ਹਰਾਕੇ ਸਾਢੇ ਪੰਦਰਾਂ ਹਜ਼ਾਰ ਰੁਪਏ ਦਾ ਪਹਿਲਾ ਇਨਾਮ ਜਿੱਤਿਆ, ਜਦਕਿ ਕੁਰੜਾ ਦੀ ਟੀਮ ਨੂੰ ਅੱਠ ਹਜ਼ਾਰ ਰੁਪਏ ਦੇ ਦੂਜੇ ਇਨਾਮ ਨਾਲ ਸਬਰ ਕਰਨਾ ਪਿਆ| ਫਾਈਨਲ ਮੁਕਾਬਲੇ ਮਗਰੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਵਿੱਢੀ ਹੋਈ ਹੈ ਅਤੇ ਉਚੇਰੀ ਸਿੱਖਿਆ ਲਈ ਨੌਜਵਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਚਾਹੀਦਾ ਹੈ| ਇਸ ਮੌਕੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਇਕਾਹਟ ਸੌ ਰੁਪਏ ਅਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਕੁਰੜਾ ਨੇ ਇਕਵੰਜਾ ਸੌ ਰੁਪਏ ਦੀ ਮਾਲੀ ਮਦਦ ਵੀ ਦਿੱਤੀ| ਇਸ ਮੌਕੇ ਕਲੱਬ ਵਲੋਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ| ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿੰਡ ਦੀ ਸਰਪੰਚ ਗੁਰਨਾਮ ਕੌਰ, ਗੁਲਜਾਰ ਸਿੰਘ, ਛੱਜਾ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਕਰਨੈਲ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਨੇਕ ਸਿੰਘ, ਸੁਰਿੰਦਰ ਸਿੰਘ, ਦਲਬੀਰ ਸਿੰਘ, ਚੌ. ਹਰੀਪਾਲ ਚੋਲਟਾ ਕਲਾਂ, ਸੱਤਪਾਲ ਸਿੰਘ ਕਛਿਆੜਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਚਰਨ ਸਿੰਘ ਭੰਵਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਵੀ ਹਾਜ਼ਰ ਸਨ|

Leave a Reply

Your email address will not be published. Required fields are marked *