ਤੀਆਂ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਸਥਾਨਕ ਫੇਜ਼-5 ਵਿਖੇ ਇਲਾਕੇ ਦੀਆਂ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਅਨਿਤਾ ਜੋਸ਼ੀ ਦੀ ਅਗਵਾਈ ਵਿੱਚ ਔਰਤਾਂ ਨੇ ਗਿੱਧਾ, ਕਿਕਲੀ, ਬੋਲੀਆਂ ਪਾ ਕੇ ਮਾਹੌਲ ਨੂੰ ਰੰਗੀਨ ਕਰ ਦਿਤਾ| ਇਸ ਮੌਕੇ ਢੋਲ ਦੀ ਥਾਪ ਤੇ ਭੰਗੜਾ ਵੀ ਪਾਇਆ ਗਿਆ| ਇਸ ਸਮਾਗਮ ਵਿੱਚ 200 ਤੋਂ ਜਿਆਦਾ ਔਰਤਾਂ ਤੇ ਬੱਚਿਆਂ ਨੇ ਹਿੱਸਾ ਲਿਆ|

Leave a Reply

Your email address will not be published. Required fields are marked *