ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਸ.ਬ.) ਹੋਲੀ ਵਾਲੇ ਦਿਨ ਨੌਜਵਾਨਾਂ ਨੂੰ ਮੌਜ ਮਸਤੀ ਕਰਨਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਫਰੀਦਕੋਰਟ ਜੈਤੋਂ ਵਿੱਚ ਦਰਜਨ ਤੋਂ ਵੱਧ ਨੌਜਵਾਨਾਂ ਨੇ ਇੱਕ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਉਕਤ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਵਾ ਦਿੱਤਾ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਕੇਸ਼ (22) ਵਜੋਂ ਹੋਈ ਹੈ। ਮੌਕੇ ਤੇ ਪਹੁੰਚੀ ਪੁਲੀਸ ਨੇ ਹਮਲਾ ਕਰਨ ਵਾਲੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *