ਤੇਜ਼ੀ ਨਾਲ ਵੱਧਦੇ ਕੇਸਾਂ ਦੇ ਮੱਦੇਨਜ਼ਰ ਕਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ਤੇ ਹੈ ਵਧੇਰੇ ਜ਼ੋਰ : ਆਸ਼ਿਕਾ ਜੈਨ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਜ਼ਿਲ੍ਹੇ ਵਿੱਚ ਕਰੋਨਾ ਦੇ ਤੇਜ਼ੀ ਨਾਲ ਵੱਧਦੇ ਕੇਸਾਂ ਦੇ ਮੱਦੇਨਜ਼ਰ ਕਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ|                   ਏਡੀਸੀ ਐਸ. ਏ. ਐਸ. ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਵਿਭਾਗ, ਸਿਹਤ ਕਰਮੀ ਅਤੇ ਐਨਜੀਓਜ਼ ਭਰਪੂਰ ਉਪਰਾਲੇ ਕਰ ਰਹੇ ਹਨ| 
ਉਹਨਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਸੂਬੇ ਦੇ 22 ਜ਼ਿਲ੍ਹਿਆਂ ਵਿਚੋਂ ਜਾਗਰੂਕਤਾ ਫੈਲਾਉਣ ਵਾਲੇ 3 ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਿਲ ਹੋ ਗਿਆ ਹੈ| ਸ੍ਰੀਮਤੀ ਜੈਨ ਨੇ ਕਿਹਾ ਕਿ ਦੇਸ਼ ਭਰ ਵਿਚ ‘ਅਨਲਾਕ’ ਲਾਗੂ ਹੋਣ ਕਾਰਨ ਲੋਕਾਂ ਦੀ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਆਵਾਜਾਈ ਵਧੀ ਹੈ ਜਿਸ ਦੇ ਚਲਦਿਆਂ ਕੋਵਿਡ -19 ਦੇ ਵਧੇਰੇ ਫੈਲਣ ਦਾ ਖਦਸ਼ਾ ਹੈ| ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਰੱਖਿਆ ਪ੍ਰੋਟੋਕੋਲਾਂ ਪ੍ਰਤੀ ਅਵੇਸਲੇ ਨਾ ਹੋਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਉਣ, ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥਾਂ ਨੂੰ ਘੱਟੋ ਘੱਟ 20 ਸੈਕਿੰਡ ਲਈ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ|

Leave a Reply

Your email address will not be published. Required fields are marked *