ਤੇਜ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਆਸ ਨਹੀਂ

ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਤੱਕ ਲਗਾਤਾਰ ਲੂ ਚੱਲਣ ਦਾ ਖਦਸ਼ਾ
ਨਵੀਂ ਦਿੱਲੀ, 27 ਮਈ (ਸ.ਬ.) ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐਮ.ਡੀ.) ਵਲੋਂ ਅਗਲੇ 24 ਘੰਟਿਆਂ ਤੱਕ ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲੂ ਚੱਲਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ| ਉੱਤਰ ਅਤੇ ਮੱਧ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਲੂ ਜਾਰੀ ਹੈ ਅਤੇ ਨਾਲ ਹੀ ਕਈ ਥਾਂਵਾਂ ਤੇ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੱਧ ਚਲ ਰਿਹਾ ਹੈ|
ਆਈ.ਐਮ.ਡੀ. ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ, ਮੱਧ ਭਾਰਤ ਅਤੇ ਪੂਰਬੀ ਭਾਰਤ ਦੇ ਨਜ਼ਦੀਕੀ ਅੰਦਰੂਨੀ ਹਿੱਸਿਆਂ ਅਤੇ ਮੈਦਾਨੀ ਹਿੱਸਿਆਂ ਵਿੱਚ ਜਾਰੀ ਖੁਸ਼ਕ ਉੱਤਰ-ਪੱਛਮੀ ਹਵਾਵਾਂ ਕਾਰਨ, ਹਾਲੇ ਚੱਲ ਰਹੀ ਲੂ ਦੇ ਅਗਲੇ 24 ਘੰਟੇ ਤੱਕ ਜਾਰੀ ਰਹਿਣ ਦਾ ਖਦਸ਼ਾ ਹੈ|
ਮੌਸਮ ਵਿਭਾਗ ਅਨੁਸਾਰ ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਂਵਾਂ ਤੇ ਭਿਆਨਕ ਲੂ ਚੱਲਣ ਦੀ ਸੰਭਾਵਨਾ ਹੈ| ਇਸਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ,  ਬਿਹਾਰ, ਝਾਰਖੰਡ, ਓਡੀਸ਼ਾ, ਸੌਰਾਸ਼ਟਰ ਅਤੇ ਕੱਛ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ,                ਤੇਲੰਗਾਨਾ ਦੇ ਦੂਰ ਦੁਰਾਡੇ ਦੇ ਖੇਤਰਾਂ ਅਤੇ ਕਰਨਾਟਕ ਦੇ ਉੱਤਰੀ ਅੰਦਰੂਨੀ ਇਲਾਕਿਆਂ ਵਿੱਚ ਅਗਲੇ 24 ਘੰਟੇ ਤੱਕ ਲੂ ਚੱਲਣ ਦਾ ਖਦਸ਼ਾ ਹੈ|
ਮੌਸਮ ਵਿਭਾਗ ਅਨੁਸਾਰ 29 ਅਤੇ 30 ਮਈ ਨੂੰ  ਪੱਛਮੀ ਗੜਬੜੀ ਨਾਲ ਕੁਝ ਰਾਹਤ ਮਿਲਣ ਦੀ ਉਮੀਦ ਹੈ| ਇਸ ਦੌਰਾਨ, ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨ੍ਹੇਰੀ ਚਲਣ ਅਤੇ ਕਣੀਆਂ ਪੈਣ ਦੀ ਸੰਭਾਵਨਾ ਹੈ|

Leave a Reply

Your email address will not be published. Required fields are marked *