ਦਫਤਰੀ ਕਾਮਿਆਂ ਵੱਲੋਂ ਡੋਪ ਟੈਸਟ ਅਤੇ ਡਿਵਲਪਮੈਂਟ ਟੈਕਸ ਦੇ ਵਿਰੁਧ ਰੋਸ ਰੈਲੀ, ਸਰਕਾਰ ਦਾ ਪੁਤਲਾ ਫੂਕਿਆ

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਜਿਲ੍ਹੇ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਜਿਲ੍ਹਾ ਪ੍ਰਧਾਨ ਅਮਿਤ ਕਟੋਚ ਦੀ ਅਗਵਾਈ ਵਿੱਚ ਡੀ.ਸੀ. ਦਫਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ| ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ 200 ਰੁਪਏ ਦਾ ਪ੍ਰਤੀ ਮਹੀਨੇ ਡਿਵਲਪਮੈਂਟ ਟੈਕਸ ਵਾਪਸ ਲਿਆ ਜਾਵੇ, ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਾਉਣ ਦਾ ਫੈਸਲਾ ਵਾਪਸ ਲਿਆ ਜਾਵੇ, 1.1.2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਂਦਾ ਜਾਵੇ, ਡੀ.ਏ. ਦੀਆਂ ਬਕਾਇਆ ਰਹਿੰਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਣ, ਡੀ.ਏ. ਦਾ ਤਿੰਨ ਮਹੀਨੇ ਦਾ ਬਕਾਇਆ ਜਾਰੀ ਕੀਤਾ ਜਾਵੇ, ਪੇ ਕਮਿਸ਼ਨ ਨੂੰ ਸਮਾਂਬੱਧ ਕੀਤਾ ਜਾਵੇ | ਇਸ ਰੋਸ ਰੈਲੀ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ਸਿੰਘ, ਪਰਮਜੀਤ ਸਿੰਘ ਬੈਨੀਪਾਲ, ਮਨੀਸ਼ ਕੁਮਾਰ, ਕਰਮਜੀਤ ਕੌਰ, ਚਰਨਜੀਤ ਸਿੰਘ, ਸੰਜੀਵ ਬਾਲੀ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ ਚੀਮਾ, ਜਗਤਾਰ ਸਿੰਘ, ਕੁਲਦੀਪ ਸਿੰਘ, ਪਰਦੀਪ ਕੁਮਾਰ, ਸੰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ 300 ਤੋਂ ਵੱਧ ਕਰਮਚਾਰੀ ਗੇਟ ਰੈਲੀ ਵਿੱਚ ਸ਼ਾਮਲ ਸਨ|

Leave a Reply

Your email address will not be published. Required fields are marked *