ਦਯਾਲ ਸਿੰਘ ਦਾ ਅੰਤਮ ਸਸਕਾਰ ਭਲਕੇ, ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ

ਐਸ ਏ ਐਸ ਨਗਰ, 19 ਅਪ੍ਰੈਲ (ਸ.ਬ.) ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਮਾਜਸੇਵੀ ਆਗੂ ਸ੍ਰ. ਦਯਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਭਲਕੇ ਦੁਪਹਿਰ 1 ਵਜੇ ਸਥਾਨਕ ਸ਼ਮਸ਼ਾਨਘਾਟ ਵਿੱਚ ਹੋਵੇਗਾ| ਇਸ ਦੌਰਾਨ ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੀ ਇੱਕ ਮੀਟਿੰਗ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ੍ਰ. ਦਯਾਲ ਸਿੰਘ ਦੀ ਮੌਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸੌਂਧੀ ਨੇ ਕਿਹਾ ਕਿ ਸ੍ਰ. ਦਯਾਲ ਸਿੰਘ ਦਸ਼ਮੇਸ਼ ਵੈਲਫੇਅਰ ਕਂੌਸਲ ਦੇ ਜਨਰਲ ਸਕੱਤਰ ਹੋਣ ਦੇ ਨਾਲ ਨਾਲ ਤਾਲਮੇਲ ਕਮੇਟੀ ਵਿੱਚ ਵੀ ਸਰਗਰਮ ਸਨ| ਇਸ ਮੌਕੇ ਸ੍ਰ. ਦਯਾਲ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ|
ਇਸ ਮੌਕੇ ਸ੍ਰ. ਪਰਮਜੀਤ ਸਿੰਘ ਗਿੱਲ, ਸ੍ਰ. ਅਮਰਜੀਤ ਸਿੰਘ ਪਾਹਵਾ, ਸ੍ਰ. ਮਨਜੀਤ ਸਿੰਘ ਮਾਨ, ਸ੍ਰ. ਕਰਮ ਸਿੰਘ, ਸ੍ਰ. ਹਰਦਿਆਲ ਸਿੰਘ ਮਾਨ, ਸ੍ਰ. ਮਨਜੀਤ ਸਿੰਘ ਭੱਲਾ, ਸ੍ਰ. ਸੁਰਜੀਤ ਸਿੰਘ ਮਠਾੜੂ, ਸ੍ਰ. ਸਵਰਨ ਸਿੰਘ ਭੁੱਲਰ, ਸ੍ਰ. ਭੁਪਿੰਦਰ ਸਿੰਘ, ਸ੍ਰ. ਬਲਬੀਰ ਸਿੰਘ, ਸ੍ਰ. ਗੁਰਚਰਨ ਸਿੰਘ ਨੰਨੜਾ ਵੀ ਮੌਜੂਦ ਸਨ|

Leave a Reply

Your email address will not be published. Required fields are marked *