ਦਰਜਾ ਚਾਰ ਕਰਮਚਾਰੀਆਂ ਦੀ ਕੰਮ ਛੋੜ ਹੜਤਾਲ


ਜਾਰੀਪਟਿਆਲਾ, 23 ਜਨਵਰੀ (ਬਿੰਦੂ ਸ਼ਰਮਾ) ਰਾਜਿੰਦਰਾ ਹਸਪਤਾਲ, ਟੀ. ਬੀ. ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ ਚਾਰ ਕਰਮਚਾਰੀਆਂ ਵਲੋ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਵਿੱਢੀ ਕੰਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ । ਂ

ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਮੈਂਬਰਾਂ ਵਲੋਂ ਹੱਥਾਂ ਵਿੱਚ ਬੈਨਰ ਚੁੱਕ ਕੇ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਦੇ ਦਫਤਰ ਸਾਹਮਣੇ ਰੋਹ ਭਰਪੂਰ ਰੈਲੀ ਕਰਨ ਉਪਰੰਤ ਮੈਡੀਕਲ ਕਾਲਜ ਅਤੇ ਡੈਂਟਲ ਕਾਲਜ ਤੱਕ ਮਾਰਚ ਕੱਢਿਆ।

ਇਸ ਮੌਕੇ ਬੋਲਦਿਆਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਾਥੀ ਰਾਮ ਕਿਸ਼ਨ, ਖੋਜ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਬੰਗਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਮੁਲਾਜ਼ਮਾਂ, ਪੈਨਸ਼ਨਰਾਂ ਸਮੇਤ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੱਬੀ ਬੈਠੀ ਹੈ, ਉਥੇ ਹੀ ਵਿਭਾਗਾਂ ਦੀ ਅਫਸਰਸ਼ਾਹੀ ਵੀ ਮੰਗਾਂ ਮੰਨ ਕੇ ਲਾਗੂ ਨਹੀਂ ਕਰ ਰਹੀ, ਜਿਸ ਕਰਕੇ ਉਨ੍ਹਾਂ ਨੂੰ ਕੰਮ ਛੋੜ ਹੜਤਾਲ ਉੱਤੇ ਜਾਣਾ ਪੈ ਰਿਹਾ ਹੈ।

ਕਰਮਚਾਰੀ ਆਗੂਆਂ ਨੇ ਐਲਾਨ ਕੀਤਾ ਕਿ 25-26ਜਨਵਰੀ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਓ. ਪੀ. ਡੀ. ਬਲਾਕ ਵਿਖੇ ਭੁੱਖ ਹੜਤਾਲ ਸੁਰੂ ਕੀਤੀ ਜਾਵੇਗੀ ਅਤੇ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਪੰਜਾਬ ਨੂੰ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਅਤੇ ਕੰਟਰੈਕਟ-ਆਊਟਸੋਰਸ-ਡੇਲੀਵੇਜਿਜ ਤੇ ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਯਾਦ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਲਾਲ ਰਾਮਾ ਸ਼ਹਿਰੀ ਪ੍ਰਧਾਨ, ਪ੍ਰਧਾਨ ਰੋਹਿਤ ਮਾਨ, ਰਤਨ ਕੁਮਾਰ ਸੀਨੀਅਰ ਮੀਤ ਪ੍ਰਧਾਨ, ਸਾਥੀ ਰਾਕੇਸ਼ ਕੁਮਾਰ ਕਲਿਆਣ ਜਨਰਲ, ਸਾਥੀ ਬਾਲਕ ਰਾਮ, ਕਿਰਨਾਂ ਰਾਣੀ ਪ੍ਰਧਾਨ ਟੀ. ਬੀ. ਹਸਪਤਾਲ, ਨੀਰਜ ਮੂਰਤੀ, ਸਾਗਰ, ਨਰੇਸ਼ ਕੁਮਾਰ ਗਾਟ ਕੈਸ਼ੀਅਰ, ਬਲਜਿੰਦਰ ਸਿੰਘ, ਸੁਰਿੰਦਰ ਦੁੱਗਲ, ਅਮਨ, ਅਜੈ ਕੁਮਾਰ, ਕੁਲਵਿੰਦਰ ਸਿੰਘ, ਸੀਪਾ, ਗੁਰਲਾਲ ਸਿੰਘ, ਰਾਜੇਸ਼ ਕੁਮਾਰ ਗੋਲੂ, ਵਿਕਰਮ ਗਾਗਟ ਆਦਿ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

Leave a Reply

Your email address will not be published. Required fields are marked *