ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦਾ ਵਫਦ ਡੀ ਪੀ ਆਈ ਨੂੰ ਮਿਲਿਆ

ਐਸ ਏ ਐਸ ਨਗਰ, 27 ਮਾਰਚ (ਸ.ਬ.) ਸਿੱਖਿਆ ਵਿਭਾਗ ਪੰਜਾਬ ਦੀ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਦਾ ਇੱਕ ਵਫਦ ਪ੍ਰਧਾਨ ਸ ਅਜੈਬ ਸਿੰਘ ਦੀ ਅਗਵਾਈ ਵਿਚ ਡੀ ਪੀ ਆਈ ਸ੍ਰ. ਪਰਮਜੀਤ ਸਿੰਘ ਨੂੰ ਮਿਲਿਆ ਅਤੇ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਲੰਮੇਂ ਸਮੇਂ ਤੋਂ ਦਰਜਾ ਚਾਰ ਕਰਮਚਾਰੀਆਂ ਦੀਆਂ ਤਰੱਕੀਆਂ ਲਈ ਸਿੱਖਿਆ ਵਿਭਾਗ ਵਿਚ ਕੋਈ ਨਿਯਮ ਹੀ ਨਾ ਹੋਣ ਕਾਰਨ ਇਹਨਾਂ ਕਰਮਚਾਰੀਆ ਨੂੰ ਤਰੱਕੀਆਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ| ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਡੀ ਪੀ ਆਈ ਸਿਖਿਆ ਵਿਭਾਗ ਨੇ ਉਹਨਾਂ ਨੂੰ ਭਰੋਸਾ ਦਿਤਾ ਹੈ ਕਿ ਵਿਭਾਗ ਵਲੋਂ ਦਰਜਾ ਚਾਰ ਕਰਮਚਾਰੀਆਂ ਦੀਆਂ ਤਰੱਕੀਆਂ ਸਬੰਧੀ ਨਿਯਮ ਬਣਾਏ ਜਾ ਚੁਕੇ ਹਨ ਅਤੇ ਉਹ ਛਪਾਈ ਲਈ ਗਏ ਹਨ| ਨਿਯਮਾਂ ਦੀ ਛਪਾਈ ਤੋਂ ਬਾਅਦ ਇਹਨਾਂ ਨੂੰ ਸਬੰਧਿਤ ਵਿਭਾਗਾਂ ਵਿਚ ਭੇਜ ਦਿਤਾ ਜਾਵੇਗਾ| ਇਸ ਮੌਕੇ ਐਸੋਸੀਏਸ਼ਨ ਦੇ ਹੋਰ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *