ਦਲਜੀਤ ਕੌਰ ਸਿੱਧੂ ਵਲੋਂ ਵਾਰਡ ਨੰਬਰ 38 ਦੇ ਕਾਂਗਰਸੀ ਉਮੀਦਵਾਰ ਪ੍ਰਦੀਪ ਸੋਨੀ ਦੇ ਹੱਕ ਵਿੱਚ ਚੋਣ ਪ੍ਰਚਾਰ

ਐਸ.ਏ.ਐਸ.ਨਗਰ, 4 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 38 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਪ੍ਰਦੀਪ ਸੋਨੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਤਗੜਾ ਹੁੰਗਾਰਾ ਮਿਲਿਆ ਜਦੋਂ ਕੈਬਿਨੇਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੀ ਧਰਮ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ ਵਲੋਂ ਉਨ੍ਹਾਂ ਦੀ ਚੋਣ ਪ੍ਰਚਾਰ ਮੁੰਹਿਮ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਮੌਕ ਸ੍ਰੀਮਤੀ ਦਲਜੀਤ ਕੌਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਦੀ ਸਮਰਥ ਹੈ ਜਦੋਂਕਿ ਬਾਕੀ ਪਾਰਟੀਆਂ ਵਲੋਂ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕਰਕੇ ਆਪਣੇ ਨਿੱਜੀ ਹਿੱਤ ਪੂਰੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਸ੍ਰੀ ਪ੍ਰਦੀਪ ਸੋਨੀ ਇੱਕ ਬੇਦਾਗ ਅਤੇ ਸਾਫ ਸੁਥਰੀ ਛਵੀ ਦੇ ਮਾਲਕ ਹਨ ਅਤੇ ਉਹ ਹੀ ਲੋਕਾਂ ਦੀਆਂ ਵੋਟਾਂ ਦੇ ਅਸਲ ਹੱਕਦਾਰ ਹਨ।

ਇਸ ਮੌਕੇ ਸ੍ਰੀ ਪ੍ਰਦੀਪ ਸੋਨੀ ਨੇ ਕਿਹਾ ਕਿ ਸz. ਸਿੱਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਜੋ ਕਿ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਲੋਕਾਂ ਦਾ ਭੰਰਵਾਂ ਸਮਰਥਨ ਦੇਖ ਕੇ ਉਨ੍ਹਾਂ ਨੂੰ ਆਸ ਹੈ ਕਿ ਲੋਕ ਇਸ ਵਾਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਤਿੰਦਰ ਕੌਰ ਸਿੱਧੂ, ਪਾਮ ਵਿਰਕ, ਅਨੂਰੀਤ, ਸੁਨੀਤਾ ਸੋਨੀ, ਐਮ.ਆਈ.ਜੀ. ਮਕਾਨਾਂ ਦੇ ਵਸਨੀਕ ਅਤੇ ਹੋਰ ਸਮਰਥਕ ਹਾਜਿਰ ਸਨ।

Leave a Reply

Your email address will not be published. Required fields are marked *