ਦਲਿਤ ਸੰਸਥਾਵਾਂ ਵੱਲੋਂ ਕਿਸਾਨ ਅੰਦੋਲਨ ਦੀ ਹਿਮਾਇਤ
ਐਸ਼ਏ 30 ਦਸੰਬਰ (ਸ਼ਬ ਕਿਸਾਨਾਂ ਦੇ ਸੰਘਰਸ਼ ਵਿੱਚ ਦਲਿਤ ਸੰਸਥਾਵਾਂ ਵੀ ਸ਼ਾਮਿਲ ਹੋ ਗਈਆਂ ਹਨ। ਇਸ ਸੰਬੰਧੀ ਦਲਿਤ ਸੰਸਥਾਵਾਂ ਦੀ ਇੱਥੇ ਹੋਈ ਇੱਕ ਮੀਟਿੰਗ ਵਿੱਚ ਮਤਾ ਪਾਸ ਕਰਕੇ ਕਿਸਾਨ ਮੰਗਾਂ ਦੇ ਸਮਰਥਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਸੰਸਥਾਵਾਂ ਦੇ ਮੈਂਬਰਾਂ ਨੇ ਕਿਸਾਨ ਆਗੂਆਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਨਾਲ ਗੱਲ ਕਰਦੇ ਸਮੇਂ ਖੇਤ ਮਜ਼ਦੂਰਾਂ ਦੇ ਹਿਤਾਂ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਹੀ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦਾ ਨਾਅਰਾ ਸਾਰਥਕ ਹੋ ਸਕੇਗਾ। ਬੁਲਾਰਿਆਂ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਮੁਤਾਬਕ ਖੇਤ ਮਜ਼ਦੂਰ ਵੀ ਕਿਸਾਨ ਹਨ ਇਸ ਲਈ ਐਮ ਦਾ ਲਾਭ ਖੇਤ ਮਜ਼ਦੂਰਾਂ ਨੂੰ ਵੀ ਮਿਲਣਾ ਚਾਹੀਦਾ ਹੈ। ਖੇਤ ਮਜ਼ਦੂਰ ਦੀ ਘੱਟੋ ਘੱਟ ਦਿਹਾੜੀ ਤੈਅ ਹੋਣੀ ਚਾਹੀਦੀ ਹੈ ਅਤੇ ਐਮ ਦੇ ਵੱਧਣ ਨਾਲ ਦਿਹਾੜੀ ਵੀ ਵਧਣੀ ਚਾਹੀਦੀ ਹੈ।
ਮੀਟਿੰਗ ਦੌਰਾਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਨਾਲ ਟਕਰਾਅ ਦਾ ਰਾਸਤਾ ਛੱਡ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨੀਆਂ ਜਾਣ।
ਮੀਟਿੰਗ ਵਿੱਚ ਸੇਵਾਮੁਕਤ ਆਈ ਅਧਿਕਾਰੀ ਐਸ਼ਆਰ ਲੱਧੜ, ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੁਮਨ ਅਤੇ ਸ੍ਰੀ ਸਵੈਨ, ਡਾ ਅੰਬੇਦਕਰ ਮੈਮੋਰੀਅਲ ਟਰੱਸਟ ਪੰਜਾਬ ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਸੈਕਟਰ 69 ਮੁਹਾਲੀ ਅੰਬੇਡਕਰ ਭਵਨ ਦੇ ਪ੍ਰਧਾਨ ਕੁਲਵੰਤ ਸਿੰਘ, ਫੋਰਮ ਫਾਰ ਵੀਕਰ ਸੈਕਸ਼ਨਜ ਦੇ ਪ੍ਰਧਾਨ ਸੁਰਿੰਦਰ ਪਾਲ, ਡਾ ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ, ਸੁਖਦੀਪ ਸਿੰਘ ਨਿਆਂ ਸ਼ਹਿਰ, ਬਲਵਿੰਦਰ ਸਿੰਘ ਕੁੰਭੜਾ ਅਤੇ ਸੈਕਟਰ 20 ਚੰਡੀਗੜ੍ਹ ਰਵਿਦਾਸ ਮੰਦਰ ਦੇ ਪ੍ਰਧਾਨ ਸਤਿਆਵਾਨ ਸ਼ਾਮਿਲ ਸਨ।