ਦਸ਼ਮੇਸ਼ ਖਾਲਸਾ ਸਕੂਲ ਦੇ ਬੱਚਿਆਂ ਦੀ ਸ਼ਾਨਦਾਰ ਕਾਰਗੁਜਾਰੀ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਗੁਰੂ ਨਾਨਕ ਪਬਲਿਕ ਸਕੂਲ ਜੂਨੀਅਰ ਵਿੰਗ ਸੈਕਟਰ-37 ਵਿਖੇ 15ਵਾਂ ਗੁਰਮਤਿ ਪ੍ਰਸਨੈਲਿਟੀ ਡਿਵੈਲਪਮੈਂਟ ਕੈਂਪ ਲਗਾਇਆ ਗਿਆ| ਜਿਸ ਵਿੱਚ 12 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ|
ਇਸ ਕਂੈਪ ਵਿੱਚ ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ-1 ਮੁਹਾਲੀ ਦੇ ਵਿਦਿਆਰਥੀਆਂ ਹਰਸ਼ਪ੍ਰੀਤ ਕੌਰ ਤੇ ਗਰੁੱਪ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ| ਸਕੂਲ ਦੇ ਅਧਿਆਪਕ ਸੁਖਵਿੰਦਰ ਸਿੰਘ ਨੇ ਦਸਿਆ ਕਿ ਇਸ ਕਂੈਪ ਵਿੱਚ ਵਿਦਿਆਰਥੀਆਂ ਨੇ ਸਿੱਖੀ ਦੇ ਵਿੱਚ ਦਾਨ ਦੀ ਮਹੱਤਤਾ ਨੂੰ ਬਿਆਨ ਕਰਦੇ ਹੋਏ ਅਰਦਾਸ ਵਿੱਚ ਆਉਣ ਵਾਲੇ ਸੱਤ ਦਾਨਾਂ ਬਾਰੇ ਜਾਣਕਾਰੀ ਦਿੱਤੀ| ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿਤੇ ਗਏ| ਇਸ ਮੌਕੇ ਕੈਂਪ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਇਨਾਮ ਵੀ ਦਿਤੇ ਗਏ|

Leave a Reply

Your email address will not be published. Required fields are marked *