ਦਸ਼ਮੇਸ਼ ਖਾਲਸਾ ਸਕੂਲ ਵਿਖੇ ਖੇਡ ਦਿਵਸ ਮਨਾਇਆ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਮੁਹਾਲੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਵਿੱਚ ‘ਖੇਡ ਦਿਵਸ’ ਮਨਾਇਆ ਗਿਆ| ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਟੇਟ ਹਰਿਆਣਾ ਪਾਵਰ ਟਰਾਂਸਮਿਸ਼ਨ ਦੇ ਸਾਬਕਾ ਡਾਇਰੈਕਟਰ ਸਰਦਾਰ ਅਵਤਾਰ ਸਿੰਘ ਚੁੱਗ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ| ਕਮੇਟੀ ਪ੍ਰਧਾਨ ਸ. ਪਰਮਜੀਤ ਸਿੰਘ ਗਿੱਲ, ਸਕੂਲ ਦੇ ਕਨਵੀਨਰ ਸਰਦਾਰ ਜਗਜੀਤ ਸਿੰਘ, ਕੋ-ਕਨਵੀਨਰ ਸ. ਦੀਪ ਸਿੰਘ, ਸਕੂਲ ਦੇ ਪ੍ਰਿੰਸੀਪਲ ਤੇ ਹੋਰ ਕਮੇਟੀ ਮੈਂਬਰਾਂ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ| ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ‘ਦੇਹਿ ਸ਼ਿਵਾ ਵਰ’ ਸ਼ਬਦ ਨਾਲ ਕੀਤੀ ਗਈ| ਇਸ ਤੋਂ ਬਾਅਦ ਮਾਰਚ ਪਾਸ, ਪੀ ਟੀ, ਨੰਨੇ ਬੱਚਿਆਂ ਵੱਲੋਂ ਟੌਫੀ ਰੇਸ, ਬਲੂਨ ਬਰਸਟਿੰਗ ਅਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਖੇਡਾਂ ਖੇਡੀਆਂ ਗਈਆਂ|
ਮੁੱਖ ਮਹਿਮਾਨ ਸ. ਅਵਤਾਰ ਸਿੰਘ ਚੁੱਗ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੀ ਵੀ ਪ੍ਰੇਰਣਾ ਦਿੱਤੀ| ਇਸ ਮੌਕੇ ਵਿਦਿਆਰਥੀਆਂ ਵੱਲੋਂ ਏਕਤਾ ਨੂੰ ਦਰਸਾਉਂਦੀ ਸਕਿੱਟ ਪੇਸ਼ ਕੀਤੀ ਗਈ| ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ| ਅਖੀਰ ਵਿੱਚ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ|

Leave a Reply

Your email address will not be published. Required fields are marked *