ਦਸ਼ਮੇਸ਼ ਵੈਲਫੇਅਰ ਕੌਂਸਲ ਨੇ ਛਬੀਲ ਅਤੇ ਲੰਗਰ ਲਗਾਏ

ਐਸ ਏ ਐਸ ਨਗਰ, 27 ਜੂਨ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਛਬੀਲ ਅਤੇ ਗੁਰੂ ਕਾ ਲੰਗਰ ਵਾਈ ਪੀ ਐਸ ਚੌਂਕ ਵਿਖੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਏ ਗਏ| ਇਸ ਮੌਕੇ ਬਾਬਾ ਸੁਰਿੰਦਰ ਸਿੰਘ ਨੇ ਅਰਦਾਸ ਕਰਕੇ ਛਬੀਲ ਅਤੇ ਲੰਗਰ ਦੀ ਸ਼ੁਰੂਆਤ ਕੀਤੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਸ੍ਰ. ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਕਂੌਸਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਵਾਈ ਪੀ ਐਸ ਚੌਂਕ ਵਿੱਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ| ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ 250 ਦੇ ਕਰੀਬ ਪੌਦੇ ਵੀ ਵੰਡੇ ਗਏ|
ਉਹਨਾਂ ਕਿਹਾ ਕਿ ਸਾਡਾ ਵਾਤਾਵਰਨ ਬਹੁਤ ਹੀ ਪਲੀਤ ਹੋ ਗਿਆ ਹੈ, ਇਸ ਲਈ ਵਾਤਾਵਰਣ ਨੂੰ ਬਚਾਉਣ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ| ਇਸ ਲਈ ਹੀ ਛਬੀਲ ਅਤੇ ਲੰਗਰ ਲਗਾਉਣ ਮੌਕੇ ਸੰਗਤਾਂ ਨੂੰ ਪੌਦੇ ਵੀ ਵੰਡੇ ਗਏ ਹਨ ਤਾਂ ਕਿ ਇਹਨਾਂ ਪੌਦਿਆਂ ਨੂੰ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ|
ਇਸ ਮੌਕੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸ੍ਰ.ਸਿਮਰਨਜੀਤ ਸਿੰਘ ਚੰਦੂਮਾਜਰਾ, ਕਂੌਸਲਰ ਅਰੁਣ ਸ਼ਰਮਾ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਡਾ ਸਤਵਿੰਦਰ ਸਿੰਘ ਭੰਮਰਾ, ਸ੍ਰ. ਨਰਿੰਦਰ ਸਿੰਘ ਸੰਧੂ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਸ੍ਰ. ਪਰਮਜੀਤ ਸਿੰਘ ਗਿੱਲ, ਸ੍ਰ. ਅਮਰਜੀਤ ਸਿੰਘ ਪਾਹਵਾ, ਸ੍ਰ. ਪ੍ਰਦੀਪ ਸਿੰਘ ਭਾਰਜ, ਸ੍ਰ. ਬਲਬੀਰ ਸਿੰਘ ਭੰਮਰਾ, ਸ੍ਰ. ਕੰਵਰਦੀਪ ਸਿੰਘ ਮਣਕੂ, ਸ੍ਰ. ਸੁਖਦੇਵ ਸਿੰਘ ਵਾਲੀਆ, ਸ੍ਰ. ਭੁਪਿੰਦਰ ਸਿੰਘ ਮਾਨ, ਸ੍ਰ. ਗੁਰਪ੍ਰੀਤ ਸਿੰਘ ਗਾਹਲਾ, ਸ੍ਰ. ਦੀਦਾਰ ਸਿੰਘ ਕਲਸੀ, ਸ੍ਰ. ਕੁਲਵੰਤ ਸਿੰਘ ਵਿਰਕ, ਸ੍ਰ.ਗੁਰਪ੍ਰੀਤ ਸਿੰਘ ਸਿੱਧੂ ਰੂਬੀ, ਸ੍ਰ. ਪਵਿੱਤਰ ਸਿੰਘ ਵਿਰਦੀ, ਸ੍ਰ. ਦਰਸ਼ਨ ਸਿੰਘ, ਅਮਰਜੀਤ ਸਿੰਘ, ਸ੍ਰ. ਦਵਿੰਦਰ ਸਿੰਘ ਵਿਰਕ, ਸ੍ਰ. ਮੋਹਨ ਸਿੰਘ ਸਭਰਵਾਲ, ਸ੍ਰ. ਹਰਚਰਨ ਸਿੰਘ ਗਿਲ, ਸ੍ਰ. ਬਾਲਾ ਸਿੰਘ, ਸ੍ਰ.ਸੁਰਿੰਦਰ ਸਿੰਘ ਜੰਡੂ, ਸ੍ਰ.ਭੁਪਿੰਦਰ ਸਿੰਘ ਮੁੱਧੜ, ਸ੍ਰ. ਸੂਰਤ ਸਿੰਘ ਕਲਸੀ, ਸ੍ਰ.ਪਵਿੱਤਰ ਸਿੰਘ ਵਿਰਦੀ ਨੇ ਵੀ ਸੇਵਾ ਕੀਤੀ|

Leave a Reply

Your email address will not be published. Required fields are marked *